ਹਸਪਤਾਲ ਨੇ ਰੱਦ ਕੀਤਾ ਕਾਰਡ
ਰੋਹਤਕ/ਬਿਊਰੋ ਨਿਊਜ਼
ਹਰਿਆਣਾ ਵਿਚ ਪੈਂਦੇ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਦੇਖਭਾਲ ਲਈ ਹੁਣ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਰੱਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਡੇਰਾ ਮੁਖੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਨੀਪ੍ਰੀਤ ਨੂੰ ਅਟੈਂਡੈਂਟ ਲਾਉਣ ’ਤੇ ਇਤਰਾਜ਼ ਪ੍ਰਗਟਾਇਆ ਸੀ ਇਸ ਤੋਂ ਬਾਅਦ ਹਸਪਤਾਲ ਨੇ ਉਸ ਦਾ ਕਾਰਡ ਰੱਦ ਕਰ ਦਿੱਤਾ ਹੈ। ਸ਼ੁਰੂ ਵਿਚ ਮੇਦਾਂਤਾ ਵੱਲੋਂ 15 ਜੂਨ ਤੱਕ ਹਨੀਪ੍ਰੀਤ ਦਾ ਕਾਰਡ ਜਾਰੀ ਕੀਤਾ ਗਿਆ ਸੀ। ਹਾਲੇ ਇਹ ਤੈਅ ਨਹੀਂ ਹੈ ਕਿ ਡੇਰਾ ਮੁਖੀ ਦਾ ਇਲਾਜ ਕਿੰਨਾ ਚਿਰ ਚੱਲੇਗਾ। ਹਾਲਾਂਕਿ ਉਸ ਦੀ ਆਰਟੀਪੀਸੀ ਦੀ ਰਿਪੋਰਟ ਨੈਗੇਟਿਵ ਆਈ ਹੈ। ਡੇਰਾ ਮੁਖੀ ਦੀ ਸੁਰੱਖਿਆ ਸਬੰਧੀ ਰੋਹਤਕ ਦੇ ਡੀਐੱਸਪੀ ਸ਼ਮਸ਼ੇਰ ਵਿੱਚ ਨੇ ਮੇਦਾਂਤਾ ਹਸਪਤਾਲ ਪੁੱਜ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …