Breaking News
Home / ਪੰਜਾਬ / ਤਿੰਨ ਕਾਂਗਰਸੀ ਸੰਸਦ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਤਿੰਨ ਕਾਂਗਰਸੀ ਸੰਸਦ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਸਿਆਸੀ ਹਲਕਿਆਂ ’ਚ ਹਲਚਲ
ਚੰਡੀਗੜ੍ਹ/ਬਿਊਰੋ ਨਿਊਜ਼
ਜਦੋਂ ਕਾਂਗਰਸ ਦੇ ਅੰਦਰ ਘਮਸਾਣ ਚੱਲ ਰਿਹਾ ਹੈ ਤਾਂ ਪੰਜਾਬ ਦੇ ਤਿੰਨ ਕਾਂਗਰਸੀ ਲੋਕ ਸਭਾ ਮੈਂਬਰਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਾ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅੱਜ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਰਵਨੀਤ ਬਿੱਟੂ ਅਤੇ ਗੁਰਜੀਤ ਔਜਲਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਫਾਰਮ ਹਾਊਸ ’ਤੇ ਇਕ ਮੀਟਿੰਗ ਕੀਤੀ ਹੈ। ਇਸ ਮੌਕੇ ’ਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ। ਲੋਕ ਸਭਾ ਮੈਂਬਰਾਂ ਵੱਲੋਂ ਇਸ ਮੀਟਿੰਗ ਨੂੰ ਅਗਾਮੀ ਲੋਕ ਸਭਾ ਸੈਸ਼ਨ ਦੌਰਾਨ ਪੰਜਾਬ ਨਾਲ ਸਬੰਧਤ ਮੁੱਦਿਆਂ ਦੀ ਚਰਚਾ ਕਰਨ ਬਾਰੇ ਮੁੱਖ ਮੰਤਰੀ ਦੀ ਰਾਏ ਅਤੇ ਸੁਝਾਅ ਲੈਣ ਵਾਸਤੇ ਵਿਚਾਰ ਵਟਾਂਦਰਾ ਕਰਨਾ ਦੱਸਿਆ ਗਿਆ ਹੈ। ਸੂਤਰ ਦੱਸਦੇ ਹਨ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਵੱਡੀ ਪੱਧਰ ’ਤੇ ਰੱਦੋਬਦਲ ਕੀਤੇ ਜਾਣ ਦੀ ਸੰਭਾਵਨਾ ਹੈ।

 

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …