Breaking News
Home / ਭਾਰਤ / ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ’ਚ 72 ਰੁਪਏ ਦਾ ਕੀਤਾ ਵਾਧਾ

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ’ਚ 72 ਰੁਪਏ ਦਾ ਕੀਤਾ ਵਾਧਾ

ਖੇਤੀ ਮੰਤਰੀ ਤੋਮਰ ਬੋਲੇ – ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1940 ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪਿਛਲੇ ਸਾਲ ਇਹ 1868 ਰੁਪਏ ਪ੍ਰਤੀ ਕੁਇੰਟਲ ਸੀ। ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਫਸਲਾਂ ਦੀ ਐੱਮਐੱਸਪੀ ਵਧਾਈ ਜਾ ਰਹੀ ਹੈ ਤੇ ਅੱਗੇ ਵੀ ਇਹ ਇਸ ਤਰ੍ਹਾਂ ਵਧਦੀ ਰਹੇਗੀ। ਇਸੇ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਹੈ ਕਿ ਤਿੰਨ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਲਈ ਸਬੰਧਤ ਧਿਰਾਂ ਕਾਨੂੰਨਾਂ ਬਾਰੇ ਆਪਣੇ ਤੌਖਲਿਆਂ ਬਾਰੇ ਠੋਸ ਤਰਕ ਲੈ ਕੇ ਆਉਣ।

 

Check Also

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ

ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …