12.2 C
Toronto
Thursday, October 15, 2026
spot_img
Homeਭਾਰਤਮਹਾਨ ਮੁੱਕੇਬਾਜ਼ ਡਿੰਗਕੋ ਸਿੰਘ ਦਾ ਹੋਇਆ ਦਿਹਾਂਤ

ਮਹਾਨ ਮੁੱਕੇਬਾਜ਼ ਡਿੰਗਕੋ ਸਿੰਘ ਦਾ ਹੋਇਆ ਦਿਹਾਂਤ

ਮਹਾਨ ਮੁੱਕੇਬਾਜ਼ ਡਿੰਗਕੋ ਸਿੰਘ ਦਾ ਹੋਇਆ ਦਿਹਾਂਤਖੇਡ ਮੰਤਰੀ ਕਿਰਨ ਰਿਜੀਜੂ ਨੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸਾਬਕਾ ਮਹਾਨ ਮੁੱਕੇਬਾਜ਼ ਅਤੇ ਏਸ਼ੀਆਈ ਖੇਡਾਂ ’ਚ ਗੋਲਡ ਮੈਡਲ ਜੇਤੂ ਡਿੰਗਕੋ ਸਿੰਘ ਦਾ ਲੰਬੀ ਬਿਮਾਰੀ ਮਗਰੋਂ ਅੱਜ ਦਿਹਾਂਤ ਹੋ ਗਿਆ ਹੈ। ਉਹ 42 ਸਾਲ ਦੇ ਸਨ। ਭਾਰਤ ਦੇ ਹੁਣ ਤਕ ਦੇ ਸਭ ਤੋਂ ਬਿਹਤਰੀਨ ਮੁੱਕੇਬਾਜ਼ਾਂ ਵਿਚੋਂ ਇਕ ਮੰਨੇ ਜਾਣ ਵਾਲੇ ਡਿੰਗਕੋ ਸਿੰਘ ਨੇ 1998 ਵਿਚ ਬੈਂਕਾਕ ਏਸ਼ਿਆਈ ਖੇਡਾਂ ’ਚ ਗੋਲਡ ਮੈਡਲ ਜਿੱਤਿਆ ਸੀ। ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਕਿਰਨ ਰਿਜੀਜੂ ਨੇ ਡਿੰਗਕੋ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਇਸੇ ਦੌਰਾਨ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਹਾ ਕਿ ਡਿੰਗਕੋ ਦੀ ਜੀਵਨ ਯਾਤਰਾ ਅਤੇ ਸੰਘਰਸ਼ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਮਈ ਰਹੇਗਾ।

RELATED ARTICLES
POPULAR POSTS