ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਕਾਰਨ ਹਾਈਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧਤ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੀ ਅੱਜ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਗਈ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …