Breaking News
Home / ਭਾਰਤ / ਜੇ ਟੀਕੇ ਸਾਰਿਆਂ ਲਈ ਮੁਫ਼ਤ ਤਾਂ ਨਿੱਜੀ ਹਸਪਤਾਲ ਪੈਸੇ ਕਿਉਂ ਲੈਣਗੇ : ਰਾਹੁਲ

ਜੇ ਟੀਕੇ ਸਾਰਿਆਂ ਲਈ ਮੁਫ਼ਤ ਤਾਂ ਨਿੱਜੀ ਹਸਪਤਾਲ ਪੈਸੇ ਕਿਉਂ ਲੈਣਗੇ : ਰਾਹੁਲ

ਨਵੀਂ ਦਿੱਲੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦੇ ਸੰਬੋਧਨ ਮਗਰੋਂ ਸਵਾਲ ਕੀਤਾ ਕਿ ਜੇਕਰ ਸਾਰਿਆਂ ਲਈ ਟੀਕੇ ਮੁਫ਼ਤ ਹਨ ਤਾਂ ਫਿਰ ਨਿੱਜੀ ਹਸਪਤਾਲਾਂ ਨੂੰ ਪੈਸਾ ਕਿਉਂ ਲੈਣਾ ਚਾਹੀਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇਸ ਸਧਾਰਾਨ ਸਵਾਲ: ਜੇਕਰ ਟੀਕੇ ਸਾਰਿਆਂ ਲਈ ਮੁਫ਼ਤ ਹਨ ਤਾਂ ਫਿਰ ਨਿੱਜੀ ਹਸਪਤਾਲਾਂ ਨੂੰ ਪੈਸੇ ਕਿਉਂ ਲੈਣੇ ਚਾਹੀਦੇ ਹਨ।’ ਇਸੇ ਦੌਰਾਨ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਇਹ ‘ਦੇਰ ਆਏ, ਪਰ ਪੂਰੀ ਤਰ੍ਹਾਂ ਦਰੁਸਤ ਨਹੀਂ ਆਏ’ ਦੀ ਤਰ੍ਹਾਂ ਹੈ ਕਿਉਂਕਿ ਮੁਫ਼ਤ ਟੀਕਾਕਰਨ ਦੀ ਮੰਗ ਨੂੰ ਸਰਕਾਰ ਨੇ ਅੰਸ਼ਕ ਤੌਰ ‘ਤੇ ਮੰਨ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇ ਮੁਲਕ ਵਿੱਚ ਪਹਿਲਾਂ ਦੇ ਟੀਕਾਕਰਨ ਪ੍ਰੋਗਰਾਮਾਂ ਬਾਰੇ ਟਿੱਪਣੀ ਕਰਕੇ ਚੁਣੀਆਂ ਹੋਈਆਂ ਸਰਕਾਰਾਂ ਅਤੇ ਵਿਗਿਆਨੀਆਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, ”ਮਨਮੋਹਨ ਸਿੰਘ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਬੀਤੇ ਕੁਝ ਮਹੀਨਿਆਂ ਵਿੱਚ ਕਈ ਵਾਰ ਇਹ ਮੰਗ ਕੀਤੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਟੀਕਾ ਲਗਾਇਆ ਜਾਣਾ ਚਾਹੀਦਾ ਹੈ, ਪਰ ਮੋਦੀ ਸਰਕਾਰ ਨੇ ਇਸ ਨੂੰ ਨਹੀਂ ਮੰਨਿਆ। ਇਸ ਮਗਰੋਂ ਸੁਪਰੀਮ ਕੋਰਟ ਨੇ ਮੋਦੀ ਜੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕੀਤਾ।

 

Check Also

‘ਆਪ’ ਆਗੂ ਸੰਜੇ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਲਗਾਇਆ ਵੱਡਾ ਆਰੋਪ

ਕਿਹਾ : 5ਜੀ ਨੀਲਾਮੀ ਰਾਹੀਂ ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ਵੰਡੇ 15 ਲੱਖ ਕਰੋੜ …