Breaking News
Home / ਭਾਰਤ / ਕੇਂਦਰ ਸਰਕਾਰ ਨੇ ਝੋਨੇ ਦਾ ਸਮਰਥਨ ਮੁੱਲ ਮਾਤਰ 72 ਰੁਪਏ ਵਧਾਇਆ

ਕੇਂਦਰ ਸਰਕਾਰ ਨੇ ਝੋਨੇ ਦਾ ਸਮਰਥਨ ਮੁੱਲ ਮਾਤਰ 72 ਰੁਪਏ ਵਧਾਇਆ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਫ਼ਸਲੀ ਵਰ੍ਹੇ 2021-22 ਦੌਰਾਨ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1,940 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਸਰਕਾਰ ਵੱਲੋਂ ਦਾਲਾਂ, ਤੇਲ ਬੀਜਾਂ ਅਤੇ ਹੋਰ ਫ਼ਸਲਾਂ ਦੇ ਐੱਮਐੱਸਪੀ ‘ਚ ਵੀ ਵਾਧਾ ਕੀਤਾ ਗਿਆ ਹੈ। ਵਪਾਰਕ ਫ਼ਸਲਾਂ ‘ਚੋਂ ਕਪਾਹ ਦੇ ਦਰਮਿਆਨੀ ਰੇਸ਼ੇ ਵਾਲੀ ਕਿਸਮ ‘ਤੇ ਐੱਮਐੱਸਪੀ 211 ਰੁਪਏ ਵਧਾ ਕੇ 5,726 ਰੁਪਏ ਅਤੇ ਲੰਬੇ ਰੇਸ਼ੇ ਵਾਲੀ ਕਿਸਮ ‘ਤੇ ਘੱਟੋ ਘੱਟ ਸਮਰਥਨ ਮੁੱਲ 200 ਰੁਪਏ ਵਧਾ ਕੇ 6,025 ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੈਬਨਿਟ ਨੇ 2021-22 ਫ਼ਸਲੀ ਵਰ੍ਹੇ (ਜੁਲਾਈ ਤੋਂ ਜੂਨ) ਲਈ ਸਾਉਣੀ ਦੀਆਂ 14 ਫ਼ਸਲਾਂ ਦੇ ਐੱਮਐੱਸਪੀ ਨੂੰ ਪ੍ਰਵਾਨਗੀ ਦਿੱਤੀ ਹੈ।

Check Also

ਸੁਪਰੀਮ ਕੋਰਟ ਨੇ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਨੂੰ ਕੀਤਾ ਖਾਰਜ

ਕਿਹਾ : ਸਿਸਟਮ ’ਚ ਬਿਨਾ ਮਤਲਬ ਦੀ ਦਖਲਅੰਦਾਜ਼ੀ ਪੈਦਾ ਕਰ ਸਕਦੀ ਹੈ ਸ਼ੱਕ ਨਵੀਂ ਦਿੱਲੀ/ਬਿਊਰੋ …