1.7 C
Toronto
Tuesday, December 23, 2025
spot_img
Homeਭਾਰਤਪੰਜਾਬ ਕਾਂਗਰਸ ਦਾ ਕਲੇਸ਼

ਪੰਜਾਬ ਕਾਂਗਰਸ ਦਾ ਕਲੇਸ਼

ਤਿੰਨ ਮੈਂਬਰੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏਆਈਸੀਸੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ। ਇਸ ਕਾਰਨ ਹਾਈਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖੜਗੇ, ਹਰੀਸ਼ ਰਾਵਤ ਤੇ ਜੇਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧਤ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੀ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ ਗਈ।
ਬੇਅਦਬੀ ਮਾਮਲਿਆਂ ਨੂੰ ਜਾਣ ਬੁੱਝ ਕੇ ਲਮਕਾਇਆ ਗਿਆ : ਪਰਗਟ ਸਿੰਘ
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜ ਸ਼ੈਲੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ। ਪਰਗਟ ਸਿੰਘ ਬਿਲਕੁਲ ਨਵਜੋਤ ਸਿੰਘ ਸਿੱਧੂ ਵਾਲੀ ਲੈਅ ‘ਤੇ ਹੀ ਬੋਲਦੇ ਹੋਏ ਪ੍ਰਤੀਤ ਹੋਏ। ਪਰਗਟ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਨੂੰ ਜਾਣ-ਬੁੱਝ ਕੇ ਲਮਕਾਇਆ ਜਾ ਰਿਹਾ ਹੈ ਕਿਉਂਕਿ ਮੁੱਖ ਮੰਤਰੀ ਵੱਲੋਂ ਦੋਸ਼ੀਆਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਰਨ ਨੂੰ ਤਾਂ ਬਹੁਤ ਕੁੱਝ ਹੋ ਸਕਦਾ ਹੈ ਪਰ ਗੱਲ ਤਾਂ ਨੀਅਤ ਦੀ ਹੈ। ਪਰਗਟ ਸਿੰਘ ਨੇ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਰਟੀਆਂ ਕੋਈ ਮਾੜੀਆਂ ਨਹੀਂ ਹੁੰਦੀਆਂ, ਸਗੋਂ ਉਨ੍ਹਾਂ ਨੂੰ ਚਲਾਉਣ ਵਾਲੇ ਬੰਦੇ ਮਾੜੇ ਹੁੰਦੇ ਹਨ।

 

RELATED ARTICLES
POPULAR POSTS