Breaking News
Home / ਜੀ.ਟੀ.ਏ. ਨਿਊਜ਼ / ਕਤਲ ਕਰਨ ਅਤੇ ਚਾਰ ਨੂੰ ਜ਼ਖਮੀ ਕਰਨ ਦੇ ਮਾਮਲੇ ‘ਚ 2 ਵਿਅਕਤੀਆਂ ਨੂੰ ਕੀਤਾ ਚਾਰਜ

ਕਤਲ ਕਰਨ ਅਤੇ ਚਾਰ ਨੂੰ ਜ਼ਖਮੀ ਕਰਨ ਦੇ ਮਾਮਲੇ ‘ਚ 2 ਵਿਅਕਤੀਆਂ ਨੂੰ ਕੀਤਾ ਚਾਰਜ

ਮਿਸੀਸਾਗਾ/ਬਿਊਰੋ ਨਿਊਜ਼ : 25 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰਨ ਤੇ ਚਾਰ ਹੋਰਨਾਂ ਨੂੰ ਜ਼ਖਮੀ ਕਰਨ ਦੇ ਮਾਮਲੇ ਵਿੱਚ ਪੀਲ ਪੁਲਿਸ ਨੇ ਦੋ ਵਿਅਕਤੀਆਂ ਨੂੰ ਚਾਰਜ ਕੀਤਾ ਹੈ। ਇਹ ਸ਼ੂਟਿੰਗ ਦੀ ਘਟਨਾ 29 ਮਈ ਨੂੰ ਕਾਲਜਵੇਅ ਤੇ ਗਲੈਨ ਐਰਿਨ ਡਰਾਈਵ ਇਲਾਕੇ ਵਿੱਚ ਇੱਕ ਰੈਸਟੋਰੈਂਟ ਦੇ ਅੰਦਰ ਵਾਪਰੀ ਸੀ। ਜਾਂਚਕਾਰਾਂ ਦਾ ਕਹਿਣਾ ਹੈ ਕਿ ਇੱਕ ਮਸਕੂਕ ਰੈਸਟੋਰੈਂਟ ਦੇ ਅੰਦਰ ਦਾਖਲ ਹੋਇਆ ਤੇ ਉਸ ਨੇ ਅਮਲੇ ਉੱਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੈਸਟੋਰੈਂਟ ਦਾ 58 ਸਾਲਾ ਮਾਲਕ, ਉਸ ਦੀ 44 ਸਾਲਾ ਪਤਨੀ, 22 ਤੇ 25 ਸਾਲਾਂ ਦੇ ਦੋ ਲੜਕੇ ਤੇ 58 ਸਾਲਾ ਇੰਪਲੌਈ ਸਾਰੇ ਹੀ ਇਸ ਘਟਨਾ ਵਿੱਚ ਜ਼ਖਮੀ ਹੋ ਗਏ।
ਇਨ੍ਹਾਂ ਵਿੱਚੋਂ ਓਕਵਿੱਲ ਦੇ 25 ਸਾਲਾ ਨਾਇਮ ਆਕਲ ਨੂੰ ਮੌਕੇ ਉੱਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਚਾਰ ਹੋਰਨਾਂ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਬਚਾਅ ਲਿਆ ਗਿਆ। ਜਾਂਚ ਮਗਰੋਂ ਬਰੈਂਪਟਨ ਦੇ 31 ਸਾਲਾ ਨਕਸ ਅੱਬਾਸੀ, ਮਿਸੀਸਾਗਾ ਦੇ 25 ਸਾਲਾ ਸੁਲੇਮਾਨ ਰਜਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨ੍ਹਾਂ ਉੱਤੇ ਹਥਿਆਰਾਂ ਦੀ ਵਰਤੋਂ ਕਰਕੇ ਫਰਸਟ ਡਿਗਰੀ ਮਰਡਰ ਤੇ ਪੰਜ ਕਤਲ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦਰਜ ਕੀਤੇ ਗਏ ਹਨ।

Check Also

ਪੀਅਰਸਨ ਏਅਰਪੋਰਟ ਤੋਂ 20 ਮਿਲੀਅਨ ਡਾਲਰ ਦਾ ਸੋਨਾ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ

ਸੋਨਾ ਵੇਚ ਕੇ ਕਮਾਏ ਮੁਨਾਫੇ ਨੂੰ ਵੀ ਕੀਤਾ ਗਿਆ ਜ਼ਬਤ ਟੋਰਾਂਟੋ/ਬਿਊਰੋ ਨਿਊਜ਼ : ਇੱਕ ਸਾਲ …