ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ‘ਚ ਸੁਣਾਈ 7 ਸਾਲ ਦੀ ਕੈਦ ਦੀ ਸਜ਼ਾ
ਜੋਹਾਨੈੱਸਬਰਗ : ਦੱਖਣੀ ਅਫਰੀਕਾ ਵਿਚਲੀ ਡਰਬਨ ਦੀ ਅਦਾਲਤ ਨੇ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 60 ਲੱਖ ਰੈਂਡ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਸ਼ੀਸ਼ ਲਤਾ ਰਾਮਗੋਬਿਨ (56) ਨੂੰ ਅਦਾਲਤ ਨੇ ਸਜ਼ਾ ਸੁਣਾਈ ਹੈ। ਉਸ ‘ਤੇ ਸਨਅਤਕਾਰ ਐੱਸਆਰ ਮਹਾਰਾਜ ਨੂੰ ਧੋਖਾ ਦੇਣ ਦਾ ਦੋਸ਼ ਸੀ। ਮਹਾਰਾਜ ਨੇ ਉਸ ਨੂੰ ਕਥਿਤ ਤੌਰ ‘ਤੇ ਭਾਰਤ ਤੋਂ ਅਜਿਹੀ ਖੇਪ ਦਰਾਮਦ ਤੇ ਕਸਟਮ ਡਿਊਟੀ ਤੋਂ ਬਚਾ ਕੇ ਲਿਆਉਣ ਲਈ 62 ਲੱਖ ਰੈਂਡ ਦਿੱਤੇ ਸਨ ਜਿਹੜੀ ਚੀਜ਼ ਦੀ ਹੋਂਦ ਹੀ ਨਹੀਂ ਸੀ। ਇਸ ਵਿਚੋਂ ਲਾਭ ਦਾ ਇਕ ਹਿੱਸਾ ਮਹਾਰਾਜ ਨੂੰ ਮਿਲਣਾ ਸੀ ਜਿਹੜਾ ਨਹੀਂ ਦਿੱਤਾ ਗਿਆ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …