Breaking News
Home / ਪੰਜਾਬ / ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਦੀ ਸੇਵਾ ਨਿਭਾਉਣ ਵਾਲੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਮਾਨ ਸਿੰਘ ਨੇ ਆਪਣੇ ਅਸਤੀਫੇ ਦੇ ਨਾਲ ਸਿਹਤ ਨਾ ਠੀਕ ਹੋਣ ਦੀਆਂ ਮੈਡੀਕਲ ਰਿਪੋਰਟਾਂ ਵੀ ਨੱਥੀ ਕੀਤੀਆਂ ਹਨ। ਆਪਣੇ ਅਸਤੀਫੇ ਵਿਚ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਕਾਰਨ ਡਿਊਟੀ ਨੂੰ ਸਹੀ ਢੰਗ ਨਾਲ ਨਾ ਨਿਭਾਉਣ ਦਾ ਹਵਾਲਾ ਦਿੱਤਾ ਹੈ। ਗਿਆਨੀ ਮਾਨ ਸਿੰਘ ਦੇ ਅਸਤੀਫੇ ਨੂੰ ਐਸਜੀਪੀਸੀ ਪ੍ਰਧਾਨ ਨੇ ਪ੍ਰਵਾਨ ਕਰ ਲਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਸਮੇਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਰ ਪੰਜ ਨਵੇਂ ਗ੍ਰੰਥੀ ਲਗਾਉਣ ਲਈ ਕਾਰਜਸ਼ੀਲ ਹੈ, ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀ ਵੀ ਤਬਦੀਲੀ ਤੇ ਵਿਚਾਰ ਚਰਚਾ ਲੰਮੇ ਸਮੇਂ ਤੋਂ ਚੱਲ ਰਹੀ ਹੈ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …