Breaking News
Home / ਪੰਜਾਬ / ਪੰਜਾਬ ਕਰੋਨਾ ਖਿਲਾਫ ਛੇਤੀ ਜਿੱਤ ਲਵੇਗਾ ਲੜਾਈ : ਅਮਰਿੰਦਰ

ਪੰਜਾਬ ਕਰੋਨਾ ਖਿਲਾਫ ਛੇਤੀ ਜਿੱਤ ਲਵੇਗਾ ਲੜਾਈ : ਅਮਰਿੰਦਰ

ਕਿਹਾ – ਸੂਬਾ ਤੀਜੀ ਲਹਿਰ ਨੂੰ ਲੈ ਕੇ ਵੀ ਚੌਕਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਸਮੀਖਿਆ ਦੌਰਾਨ ਕਿਹਾ ਕਿ ਪੰਜਾਬ ਛੇਤੀ ਹੀ ਇਹ ਲੜਾਈ ਜਿੱਤ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸੰਭਾਵੀ ਤੀਜੀ ਲਹਿਰ ਦੀ ਤਿਆਰੀ ਕਰ ਰਿਹਾ ਹੈ ਅਤੇ ਮੌਜੂਦਾ ਲਹਿਰ ਵਿਚ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਤਿਆਰੀਆਂ ਤੋਂ ਹੱਥ ਪਿੱਛੇ ਨਹੀਂ ਖਿੱਚਿਆ। ਮੁੱਖ ਮੰਤਰੀ ਨੇ ਕਰੋਨਾ ਵਰਗੀਆਂ ਮਹਾਮਾਰੀਆਂ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਕੌਮੀ ਅਤੇ ਆਲਮੀ ਸਿਹਤ ਮਾਹਿਰਾਂ ਦੀ ਅਗਵਾਈ ਹੇਠ ਰਿਸਰਚ ਫੈਸਿਲਟੀ ਦੀ ਤਜਵੀਜ਼ ਰੱਖੀ।
ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਮੁਕੰਮਲ ਖ਼ਾਤਮੇ ਤੱਕ ਮੈਡੀਕਲ ਭਾਈਚਾਰੇ ਨੂੰ ਉਨ੍ਹਾਂ ਦੀ ਸਰਕਾਰ ਦਾ ਪੂਰਾ ਸਹਿਯੋਗ ਬਣਿਆ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਇਲਾਜ ਲਈ ਦਿਖਾਈ ਜਾ ਰਹੀ ਹਿਚਕਚਾਹਟ ਦੂਰ ਕਰਨ ਲਈ ਸੂਬਾ ਸਰਕਾਰ ਖਾਣੇ ਦੇ ਪੈਕਟ ਅਤੇ ‘ਫਤਹਿ’ ਕਿੱਟਾਂ ਵੰਡ ਰਹੀ ਹੈ। ਮੁੱਖ ਮੰਤਰੀ ਨੇ ਪਿਛਲੇ ਸਾਲ ਮਹਾਮਾਰੀ ਫੈਲਣ ਮੌਕੇ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਪ੍ਰਬੰਧਨ ਲਈ ਕਾਇਮ ਕੀਤੇ ਸੂਬੇ ਦੇ ਸਿਹਤ ਮਾਹਿਰਾਂ ਦੇ ਗਰੁੱਪ ਦੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ 250 ਸਿਹਤ ਮਾਹਿਰਾਂ ਤੋਂ ਇਲਾਵਾ ਚਾਰ ਵਿਦੇਸ਼ੀ ਡਾਕਟਰਾਂ ਨੇ ਹਿੱਸਾ ਲਿਆ।
ਪੰਜਾਬ ਵਿਚ ਵੱਧ ਮੌਤ ਦਰ ਉਤੇ ਚਿੰਤਾ ਪ੍ਰਗਟਾਉਂਦਿਆਂ ਡਾ. ਤਲਵਾੜ ਨੇ ਕਿਹਾ ਕਿ ਮਾਹਿਰਾਂ ਦੇ ਗਰੁੱਪ ਵੱਲੋਂ ਸਾਰੀਆਂ ਮੌਤਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਤਾਂ ਕਿ ਭਵਿੱਖੀ ਸੰਕਟ ਨਾਲ ਨਜਿੱਠਣ ਦੀ ਤਿਆਰੀ ਕੀਤੀ ਜਾ ਸਕੇ।

 

Check Also

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਜ ਭਵਨ ਵਿਖੇ ਬੂਟਾ ਲਗਾ ਕੇ ਕਾਰਗਿਲ ਵਿਜੇ ਦਿਵਸ ਦੀ ਸਿਲਵਰ ਜੁਬਲੀ ਵਰ੍ਹੇਗੰਢ ਮਨਾਉਣ ਸਬੰਧੀ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ …