Breaking News
Home / ਪੰਜਾਬ / ਮਾਸਟਰ ਮੋਹਨ ਲਾਲ ਨੇ ਵੀ ਵਿੰਨਿਆ ਭਾਜਪਾ ‘ਤੇ ਨਿਸ਼ਾਨਾ

ਮਾਸਟਰ ਮੋਹਨ ਲਾਲ ਨੇ ਵੀ ਵਿੰਨਿਆ ਭਾਜਪਾ ‘ਤੇ ਨਿਸ਼ਾਨਾ

ਕਿਹਾ – ਕਿਸਾਨ ਅੰਦੋਲਨ ਕਾਰਨ ਪੰਜਾਬ ‘ਚ ਭਾਜਪਾ ਨੂੰ ਬਹੁਤ ਨੁਕਸਾਨ ਹੋਣ ਦੀ ਸੰਭਾਵਨਾ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵਿਚ ਵੀ ਲੀਡਰਸ਼ਿਪ ‘ਤੇ ਸਵਾਲ ਚੁੱਕਦੀਆਂ ਆਵਾਜ਼ਾਂ ਸੁਣਾਈ ਦੇਣ ਲੱਗੀਆਂ ਹਨ। ਹਾਲ ਹੀ ਵਿਚ ਸਾਬਕਾ ਮੰਤਰੀ ਅਨਿਲ ਜੋਸ਼ੀ ਵਲੋਂ ਕਿਸਾਲਨ ਅੰਦੋਲਨ ਦਾ ਹੱਲ ਨਾ ਕੱਢੇ ਜਾਣ ਦਾ ਨੁਕਸਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ ਅਤੇ ਹੁਣ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ ਨੇ ਵੀ ਅਜਿਹਾ ਹੀ ਕਿਹਾ ਕਿ ਪੰਜਾਬ ਲੀਡਰਸ਼ਿਪ ਕਿਸਾਨ ਅੰਦੋਲਨ ਸਬੰਧੀ ਕੇਂਦਰੀ ਲੀਡਰਸ਼ਿਪ ਨੂੰ ਸਹੀ ਹਾਲਤ ਦੱਸਣ ਅਤੇ ਸਮਝਾਉਣ ਵਿਚ ਨਾਕਾਮ ਰਹੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਹੀ ਹਾਲਤ ਬਣੀ ਰਹੀ ਤਾਂ 2022 ਦੀਆਂ ਚੋਣਾਂ ਵਿਚ ਭਾਜਪਾ ਨੂੰ ਬਹੁਤ ਨੁਕਸਾਨ ਝੱਲਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਇੰਝ ਹੀ ਚੱਲਦਾ ਰਿਹਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਚੋਣਾਂ ਵਿਚ ਬਹੁਤ ਨੁਕਸਾਨ ਚੁੱਕਣਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਰਾਜ ਦੀ ਭਾਜਪਾ ਲੀਡਰਸ਼ਿਪ ਰਾਜਨੀਤਕ ਸਥਿਤੀ ਦੇ ਲਿਹਾਜ਼ ਨਾਲ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਸ ਦੇ ਪੰਜਾਬ ਵਿਚ ਪੈਣ ਵਾਲੇ ਪ੍ਰਭਾਵ ਬਾਰੇ ਸਮਝਾਉਣ ਵਿਚ ਨਾਕਾਮ ਰਹੇ ਹਨ ਅਤੇ ਇਸ ਦਾ ਵੱਡਾ ਖਾਮਿਆਜ਼ਾ ਭੁਗਤਣਾ ਪਵੇਗਾ।

 

Check Also

ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : …