Breaking News
Home / ਪੰਜਾਬ / ਪੰਜ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ

ਪੰਜ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ

ਅਗਲੀਆਂ ਚੋਣਾਂ ਇਕਜੁਟ ਹੋ ਕੇ ਲੜਨ ਦਾ ਦਿੱਤਾ ਭਰੋਸਾ
ਚੰਡੀਗੜ੍ਹ : ਕਾਂਗਰਸ ਦੇ ਪੰਜ ਸੰਸਦ ਮੈਂਬਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਅਗਵਾਈ ਵਿੱਚ ਭਰੋਸਾ ਜ਼ਾਹਿਰ ਕੀਤਾ ਹੈ। ਸੰਸਦ ਮੈਂਬਰ ਪ੍ਰਨੀਤ ਕੌਰ, ਜਸਬੀਰ ਸਿੰਘ ਗਿੱਲ, ਚੌਧਰੀ ਸੰਤੋਖ ਸਿੰਘ, ਡਾ. ਅਮਰ ਸਿੰਘ ਅਤੇ ਮੁਹੰਮਦ ਸਦੀਕ ਨੇ ਅਗਲੀਆਂ ਚੋਣਾਂ ਦੀ ਰਣਨੀਤੀ ਲਈ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ। ਇਨ੍ਹਾਂ ਸੰਸਦ ਮੈਂਬਰਾਂ ਨੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਦੇ ਲੋਕ ਇੱਕ ਹੋਰ ਕਾਰਜਕਾਲ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ। ਸੰਸਦ ਮੈਂਬਰਾਂ ਨੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਇਕਜੁਟ ਹੋ ਕੇ ਲੜੇਗੀ ਅਤੇ ਪੰਜਾਬੀ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਤੇ ਮੋਹਰ ਲਾਉਣਗੇ। ਅਗਲੀਆਂ ਚੋਣਾਂ ਵਿਚ ਕਾਂਗਰਸ ਨੂੰ ਕੋਈ ਚੁਣੌਤੀ ਨਹੀਂ ਹੈ ਅਤੇ ਅਗਲੀ ਚੋਣ ਵਿਚ ਕਾਂਗਰਸ ਜਿੱਤ ਹਾਸਲ ਕਰੇਗੀ। ਇਸ ਤੋਂ ਪਹਿਲਾਂ ਸੰਸਦ ਮੈਂਬਰ ਗੁਰਜੀਤ ਔਜਲਾ, ਜਸਬੀਰ ਸਿੰਘ ਡਿੰਪਾ, ਚੌਧਰੀ ਸੰਤੋਖ ਸਿੰਘ, ਰਵਨੀਤ ਬਿੱਟੂ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਚੁੱਕੇ ਨੇ

 

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …