ਪਰਮਰਾਜ ਸਿੰਘ ਉਮਰਾਨੰਗਲ ਤੇ ਅਮਰ ਸਿੰਘ ਚਾਹਲ ਕੋਲੋਂ ਵੀ ਹੋਈ ਪੁੱਛਗਿੱਛ
ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਨਵੀਂ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਪੁੱਛ ਪੜਤਾਲ ਲਈ ਹਾਜ਼ਰ ਹੋਏ। ਜਾਂਚ ਟੀਮ ਨੇ ਸੁਮੇਧ ਸੈਣੀ ਤੋਂ ਇਲਾਵਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਉਸ ਵੇਲੇ ਦੇ ਡੀਆਈਜੀ ਅਮਰ ਸਿੰਘ ਚਾਹਲ ਤੋਂ ਵੀ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ। ਸੁਮੇਧ ਸੈਣੀ ਨੂੰ ਪਿਛਲੇ ਹਫ਼ਤੇ ਵੀ ਬੁਲਾਇਆ ਗਿਆ ਸੀ ਪਰ ਜਾਂਚ ਟੀਮ ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ। ਇਸ ਕਰਕੇ ਉਨ੍ਹਾਂ ਨੂੰ ਦੁਬਾਰਾ ਪੁੱਛ ਪੁੜਤਾਲ ਲਈ ਸੱਦਿਆ ਗਿਆ। ਇਸ ਤੋਂ ਪਹਿਲਾਂ ਜਾਂਚ ਟੀਮ ਫ਼ਰੀਦਕੋਟ ਦੇ ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਸਮੇਤ 46 ਜਣਿਆਂ ਤੋਂ ਪੁੱਛ ਪੜਤਾਲ ਕਰ ਚੁੱਕੀ ਹੈ।
ਸੂਤਰਾਂ ਅਨੁਸਾਰ ਜਾਂਚ ਟੀਮ ਨੇ ਸੀਨੀਅਰ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਨੂੰ ਜਾਂਚ ‘ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਟੀਮ ਚੰਡੀਗੜ੍ਹ ਪੁਲਿਸ ਅਕੈਡਮੀ ਦਫਤਰ ਵਿੱਚ ਇਨ੍ਹਾਂ ਅਧਿਕਾਰੀਆਂ ਤੋਂ ਪੁੱਛ ਪੜਤਾਲ ਕਰ ਰਹੀ ਹੈ। ਜਿਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ ਉਨ੍ਹਾਂ ਤੋਂ ਪਹਿਲਾਂ ਵੀ ਇਸ ਮਾਮਲੇ ‘ਚ ਪੁੱਛ ਪੜਤਾਲ ਹੋ ਚੁੱਕੀ ਹੈ। ਇਸ ਦੌਰਾਨ ਵਧੀਕ ਡੀਜੀਪੀ ਐੱਲਕੇ ਯਾਦਵ ਫ਼ਰੀਦਕੋਟ, ਡੀਆਈਜੀ ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਹਾਜ਼ਰ ਸਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …