ਚੰਡੀਗੜ੍ਹ/ਬਿਊਰੋ ਨਿਊਜ਼ : ਬਾਸਕਟਬਾਲ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਰਜੁਨਾ ਐਵਾਰਡੀ ਸੱਜਣ ਸਿੰਘ ਨੇ ਆਮ ਆਦਮੀ ਪਾਰਟੀ ‘ਚ ਘਰ ਵਾਪਸੀ ਕਰ ਲਈ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਜਣ ਸਿੰਘ ਦੀ ਘਰ ਵਾਪਸੀ ਕਰਵਾਈ। ਭਗਵੰਤ ਮਾਨ ਨੇ ਕਿਹਾ ਕਿ ਖਿਡਾਰੀਆਂ, ਕਲਾਕਾਰਾਂ ਅਤੇ ਸਮਾਜ ਸੇਵੀਆਂ ਦਾ ਪਾਰਟੀ ਵਿਚ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾਂਦਾ ਹੈ। ਇਸ ਸਮੇਂ ਸੱਜਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਕੇ ਉਹ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਪਾਰਟੀ ਹੀ ਆਮ ਲੋਕਾਂ ਦੀ ਪਾਰਟੀ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …