ਚੰਡੀਗੜ੍ਹ : ਪਿਛਲੇ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੀ ਪਤਨੀ ਵਲੋਂ ਆਪਣੇ ਪਤੀ ‘ਤੇ ਲਗਾਏ ਗੰਭੀਰ ਆਰੋਪਾਂ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਵਲੋਂ ਦੋਵਾਂ ਪਤੀ-ਪਤਨੀ ਵਿਚਾਲੇ ਸੁਲ੍ਹਾ ਕਰਵਾ ਦਿੱਤੀ ਗਈ ਹੈ। ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਮੇਰਾ ਦਿਲ ਬਹੁਤ ਖ਼ੁਸ਼ ਹੈ।

