ਬਲੈਕਮੇਲ ਕਰਕੇ ਮੰਗੇ ਦੋ ਕਰੋੜ ਰੁਪਏ, ਮਾਮਲਾ ਦਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਜਨਰਲ ਵੀ ਕੇ ਸਿੰਘ ਦੀ ਪਤਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ ਤੇ ਬਲੈਕਮੇਲ ਕਰਦਿਆਂ ਦੋ ਕਰੋੜ ਰੁਪਏ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਉਕਤ ਬਲੈਕ ਮੇਲਰ ਮੰਤਰੀ ਦੀ ਪਤਨੀ ਨੂੰ ਨਿੱਜੀ ਗੱਲਾਂ ਦੀ ਰਿਕਾਡਿੰਗ ਜਨਤਕ ਕਰਨ ਦੀ ਧਮਕੀ ਦੇ ਕੇ ਉਨ੍ਹਾਂ ਨੂੰ ਬਲੈਕਮੇਲ ਕਰ ਰਿਹਾ ਹੈ। ਪੁਲਿਸ ਮੁਤਾਬਕ ਕੇਂਦਰੀ ਮੰਤਰੀ ਦੀ ਪਤਨੀ ਨੇ ਆਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਉਨ੍ਹਾਂ ਦੇ ਭਤੀਜੇ ਦੇ ਜਾਣਕਾਰ ਗੁੜਗਾਓਂ ਨਿਵਾਸੀ ਪ੍ਰਦੀਪ ਨੇ ਬਲੈਕਮੇਲ ਕਰਨ ਦੇ ਮਕਸਦ ਨਾਲ ਪੁੱਠੇ ਸਿੱਧੇ ਤਰੀਕੇ ਨਾਲ ਉਨ੍ਹਾਂ ਦੀਆਂ ਨਿੱਜੀ ਗੱਲਾਂ ਰਿਕਾਰਡ ਕਰ ਲਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।