Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲੀ ਜੁਲਾਈ ਤੋਂ ਬਰਗਾੜੀ ‘ਚ ਮੋਰਚਾ ਲਾਉਣ ਦਾ ਐਲਾਨ

ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲੀ ਜੁਲਾਈ ਤੋਂ ਬਰਗਾੜੀ ‘ਚ ਮੋਰਚਾ ਲਾਉਣ ਦਾ ਐਲਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖਾਲਿਸਤਾਨ ਦੇ ਮੁੱਦੇ ‘ਤੇ ਲੜਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਲਈ ਪਹਿਲੀ ਜੁਲਾਈ ਤੋ ਬਰਗਾੜੀ ਵਿੱਚ ਸੰਘਰਸ਼ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਥੇ ਅਕਾਲ ਤਖਤ ਸਾਹਿਬ ਨੇੜੇ ਸੰਗਤ ਨੂੰ ਸੰਬੋਧਨ ਕਰਦਿਆਂ ਮਾਨ ਨੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਨੂੰ ਜਨਰਲ ਹਾਊਸ ਵਿੱਚ ਮਤਾ ਪਾਸ ਕਰਵਾ ਕੇ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਵਾਰ ਵੋਟਾਂ ਰਾਹੀਂ ਖਾਲਿਸਤਾਨ ਦੇ ਮੁੱਦੇ ਨੂੰ ਹੁਕਮਰਾਨਾਂ ਕੋਲ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਖਾਲਿਸਤਾਨ ਦੇ ਖੇਤਰ ਦਾ ਵੀ ਜ਼ਿਕਰ ਕੀਤਾ। ਅੰਤ ਵਿੱਚ ਉਨ੍ਹਾਂ ਬਰਗਾੜੀ ‘ਚ ਪਹਿਲੀ ਜੁਲਾਈ ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ ਕਰਦਿਆਂ ਸੰਗਤ ਕੋਲੋਂ ਸਹਿਯੋਗ ਮੰਗਿਆ।

 

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …