ਸਮਾਣਾ/ਬਿਊਰੋ ਨਿਊਜ਼ : ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ੀਮ ਦੀ ਖੇਤੀ ਕਣਕ ਤੇ ਝੋਨੇ ਨਾਲੋਂ ਕਿਤੇ ਵੱਧ ਫਾਇਦੇਮੰਦ ਹੋਣ ਦੇ ਨਾਲ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਵੀ ਸਹਾਈ ਸਿੱਧ ਹੋ ਸਕਦੀ ਹੈ। ਇਹ ਪੰਜਾਬ ਵਿੱਚ ਜ਼ਮੀਨੀ ਪਾਣੀ ਦੇ ਲਗਾਤਾਰ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਵੀ ਸਹਾਈ ਸਿੱਧ ਹੋਵੇਗੀ। ਉਹ ਸਮਾਣਾ ਦੇ ਪਿੰਡ ਗਾਜ਼ੀਪੁਰ ਵਿੱਚ ਖੇਤੀਬਾੜੀ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਇੰਦਰਪਾਲ ਸਿੰਘ ਸੰਧੂ ਦੇ ਫਾਰਮ ਹਾਊਸ ‘ਤੇ ‘ਮਿਸ਼ਨ ਹਰਿਆਲੀ’ ਤਹਿਤ 200 ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਆਏ ਸਨ। ਇਸ ਮੌਕੇ ਮਨਸਿਮਰਤ ਸਿੰਘ ਸ਼ੈਰੀ ਰਿਆੜ ਵੀ ਹਾਜ਼ਰ ਸਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …