Breaking News
Home / ਪੰਜਾਬ / ਕੈਪਟਨ ਅਮਰਿੰਦਰ ਵੱਲੋਂ ਵਜ਼ੀਫਿਆਂ ਦੇ ਬਕਾਏ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਕੈਪਟਨ ਅਮਰਿੰਦਰ ਵੱਲੋਂ ਵਜ਼ੀਫਿਆਂ ਦੇ ਬਕਾਏ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਨਫੈਡਰੇਸ਼ਨ ਆਫ਼ ਕਾਲਜਿਜ਼ ਵੱਲੋਂ ਦਲਿਤ ਵਿਦਿਆਰਥੀਆਂ ਦੇ ਰੋਲ ਨੰਬਰ ਰੋਕੇ ਜਾਣ ਤੋਂ ਬਾਅਦ ਪੈਦਾ ਹੋਏ ਹਾਲਾਤ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਬਕਾਇਆ ਫੰਡਾਂ ਅਤੇ ਅਨੁਸੂਚਿਤ ਜਾਤੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਤਹਿਤ ਸਾਲ 2017-2020 ਲਈ ਭਾਈਵਾਲੀ ਦੇ ਸੋਧੇ ਹੋਏ ਪੈਟਰਨ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ 31 ਦਸੰਬਰ, 2020 ਨੂੰ ਕੇਂਦਰ ਅਤੇ ਰਾਜਾਂ (60:40) ਦਰਮਿਆਨ ਭਾਈਵਾਲੀ ਦਾ ਸੋਧਿਆ ਹੋਇਆ ਪੈਟਰਨ ਪੇਸ਼ ਕਰਨ ਲਈ ਸਕਾਲਰਸ਼ਿਪ ਸਬੰਧੀ ਦਿਸਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਸੀ ਅਤੇ ਇਸ ਨੂੰ ਪਹਿਲੀ ਅਪਰੈਲ, 2020 ਤੋਂ ਲਾਗੂ ਕੀਤਾ ਗਿਆ ਸੀ। ਹਾਲਾਂਕਿ ਪਹਿਲੀ ਅਪਰੈਲ 2017 ਤੋਂ 31 ਮਾਰਚ 2020 ਦੀ ਮਿਆਦ ਲਈ ਇਸ ਮੁੱਦੇ ‘ਤੇ ਕੋਈ ਫੈਸਲਾ ਨਹੀਂ ਦਿੱਤਾ ਗਿਆ ਸੀ, ਜਿਸ ਨਾਲ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿਚ ਪੈ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਕਤੂਬਰ 2018 ਅਤੇ 9 ਫਰਵਰੀ, 2020 ਨੂੰ ਲਿਖੇ ਗਏ ਅਰਧ ਸਰਕਾਰੀ ਪੱਤਰਾਂ ਵਿੱਚ ਉਨ੍ਹਾਂ ਨੇ ਇਸ ਯੋਜਨਾ ਤਹਿਤ ਰਾਜ ਦੀ ਬਕਾਇਆ ਰਾਸ਼ੀ ਸਬੰਧੀ ਸੂਬੇ ਦੀ ਚਿੰਤਾ ਨੂੰ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਸੀ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …