20.6 C
Toronto
Monday, August 31, 2026
spot_img
Homeਪੰਜਾਬਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਕਰ ਰਹੀ ਹੈ ਗੁੰਮਰਾਹ : ਰਾਜੇਵਾਲ

ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਕਰ ਰਹੀ ਹੈ ਗੁੰਮਰਾਹ : ਰਾਜੇਵਾਲ

ਭਾਜਪਾ ਝੂਠ ਬੋਲ ਕੇ ਦੇਸ਼ਵਾਸੀਆਂ ਨੂੰ ਕਰ ਰਹੀ ਹੈ ਗੁੰਮਰਾਹ : ਰਾਜੇਵਾਲਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਭਾਅ ‘ਚ ਕੀਤੇ ਗਏ ਵਾਧੇ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਭਾਜਪਾ ਵਿੱਚ ਪ੍ਰਧਾਨ ਮੰਤਰੀ ਤੋਂ ਲੈ ਕੇ ਧੁਰ ਹੇਠਾਂ ਤੱਕ ਸਾਰੇ ਆਗੂ ਅਤੇ ਵਰਕਰ ਸਾਰਾ ਦਿਨ ਦੇਸ਼ ਵਾਸੀਆਂ ਨੂੰ ਝੂਠ ਬੋਲ-ਬੋਲ ਕੇ ਗੁੰਮਰਾਹ ਕਰਨ ‘ਤੇ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਖੇਤੀ ਮੰਤਰੀ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਹੋਈਆਂ 11 ਮੀਟਿੰਗਾਂ ਵਿੱਚ ਤਿੰਨੋਂ ਕਾਲੇ ਕਾਨੂੰਨਾਂ ਵਿੱਚ ਅਣਗਿਣਤ ਮੱਦਾਂ ਨੂੰ ਕਿਸਾਨ ਅਤੇ ਦੇਸ਼ ਵਿਰੋਧੀ ਅਤੇ ਕਾਰਪੋਰੇਟ ਪੱਖੀ ਸਾਬਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਖੇਤੀ ਦੇ ਬਰਬਾਦ ਹੋਣ, ਬੇਰੁਜ਼ਗਾਰੀ ਬੇਤਹਾਸ਼ਾ ਵਧਣ ਅਤੇ ਮਹਿੰਗਾਈ ਬੇਲਗਾਮ ਹੋਣ ਦੇ ਖ਼ਦਸ਼ਿਆਂ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਹੋਈਆਂ 11 ਮੀਟਿੰਗਾਂ ਦੀ ਵੀਡੀਓ ਰਿਕਾਰਡਿੰਗ ਜਾਰੀ ਕਰੇ ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਕੌਣ ਝੂਠ ਅਤੇ ਕੌਣ ਸੱਚ ਬੋਲ ਰਿਹਾ ਹੈ।

 

RELATED ARTICLES
POPULAR POSTS