Breaking News
Home / ਪੰਜਾਬ / ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ-ਨਾਲ ਬਹੁ ਕੌਮੀ ਕੰਪਨੀਆਂ ਖਿਲਾਫ ਵੀ : ਉਗਰਾਹਾਂ

ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ-ਨਾਲ ਬਹੁ ਕੌਮੀ ਕੰਪਨੀਆਂ ਖਿਲਾਫ ਵੀ : ਉਗਰਾਹਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਇਹ ਲੜਾਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਾਲ-ਨਾਲ ਵੱਡੀਆਂ ਦਿਓ ਕੱਦ ਬਹੁ-ਕੌਮੀ ਕੰਪਨੀਆਂ ਖਿਲਾਫ ਵੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਪਿੱਠ ਥਾਪੜਨ ਵਾਲੀਆਂ ਵਿੱਤੀ ਸੰਸਥਾਵਾਂ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ), ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ), ਵਿਸ਼ਵ ਬੈਂਕ ਅਤੇ ਦੁਨੀਆਂ ਦੇ ਸਾਮਰਾਜੀ ਮੁਲਕਾਂ ਦੇ ਕਾਰਪੋਰੇਟ ਘਰਾਣਿਆਂ ਨਾਲ ਸਿਰੇ ਦੀ ਲੜਾਈ ਹੈ ਕਿਉਂਕਿ ਇਹ ਵੱਡੀਆਂ ਦਿਓ ਤਾਕਤਾਂ ਆਪਣੇ ਹਿੱਤਾਂ ਦੀ ਪੂਰਤੀ ਲਈ ਵਿਕਾਸਸ਼ੀਲ ਅਤੇ ਅਣਵਿਕਸਿਤ ਦੇਸ਼ਾਂ ਵਿੱਚ ਵਿਕਾਸ ਦੇ ਨਾਂ ‘ਤੇ ਨੀਤੀਆਂ ਲਾਗੂ ਕਰਦੀਆਂ ਹਨ। ਉਗਰਾਹਾਂ ਨੇ ਕਿਹਾ ਕਿ ਇਸ ਲਈ ਕਿਸਾਨ ਆਗੂ ਕਹਿੰਦੇ ਆ ਰਹੇ ਹਨ ਕਿ ਇਹਨਾਂ ਤਾਕਤਾਂ ਖ਼ਿਲਾਫ਼ ਇਹ ਲੰਬੀ ਲੜਾਈ ਹੈ, ਜੋ ਮਾਨਸਿਕ ਤੌਰ ‘ਤੇ ਤਿਆਰ ਹੋ ਕੇ ਲੜਨ ਦੀ ਲੋੜ ਹੈ।

 

Check Also

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ

ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …