Home / ਭਾਰਤ / ਪੱਛਮੀ ਬੰਗਾਲ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਪੱਛਮੀ ਬੰਗਾਲ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਮੁਕਲ ਰਾਏ ਮੁੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ
ਕੋਲਕਾਤਾ : 2017 ‘ਚ ਤ੍ਰਿਣਾਮੂਲ ਕਾਂਗਰਸ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਜਾਣ ਵਾਲੇ ਮੁਕਲ ਰਾਏ ਨੇ ਅੱਜ ਫਿਰ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ। ਮੁਕਲ ਰਾਏ ਇਸ ਸਮੇਂ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸਨ। ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਉਨ੍ਹਾਂ ਨੇ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ।
ਮੁਕਲ ਰਾਏ ਨੂੰ ਕ੍ਰਿਸ਼ਨਾਨਗਰ ਉਤਰ ਸੀਟ ਤੋਂ ਭਾਜਪਾ ਨੇ ਚੋਣ ਮੈਦਾਨ ‘ਚ ਉਤਾਰਿਆ ਸੀ, ਉਨ੍ਹਾਂ ਨੇ ਤ੍ਰਿਣਾਮੂਲ ਕਾਂਗਰਸ ਦੀ ਉਮੀਦਵਾਰ ਕੌਸ਼ਾਨੀ ਮੁਖਰਜੀ ਨੂੰ 35 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਹਰਾਇਆ ਸੀ। ਮੁਕਲ ਰਾਏ ਦੇ ਬੇਟੇ ਨੂੰ ਭਾਜਪਾ ਨੇ ਟਿਕਟ ਦਿੱਤਾ ਸੀ ਪ੍ਰੰਤੂ ਉਹ ਚੋਣ ਹਾਰ ਗਏ ਸਨ।
ਤੁਹਾਨੂੰ ਦੱਸ ਦੇਈਏ ਕਿ ਮੁਕਲ ਰਾਏ ਅਤੇ ਉਨ੍ਹਾਂ ਨੇ ਪੁੱਤਰ ਕੁੱਝ ਦਿਨ ਪਹਿਲਾਂ ਹੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ ਸੀ। ਤ੍ਰਿਣਮੂਲ ਕਾਂਗਰਸ ਦੇ ਆਗੂਆਂ ਦਾ ਕਹਿਣਾ ਹੈ ਕਿ ਮੁਕਲ ਰਾਏ ਨੂੰ ਭਾਜਪਾ ‘ਚ ਬਣਦਾ ਸਨਮਾਨ ਨਹੀਂ ਮਿਲਿਆ, ਜਿਸ ਦੇ ਚਲਦਿਆਂ ਦੋਵੇਂ ਪਿਓ-ਪੁੱਤਰਾਂ ਨੇ ਅੱਜ ਫਿਰ ਤੋਂ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ।

Check Also

ਆਮ ਆਦਮੀ ਪਾਰਟੀ ਗੁਜਰਾਤ ‘ਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ

ਭਾਜਪਾ ਅਤੇ ਕਾਂਗਰਸ ਵਿਚਕਾਰ ਹੈ ਅੰਦਰਖਾਤੇ ਗੱਠਜੋੜ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) …