ਕਰਨਾਲ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ
ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਸਾਬਕਾ ਪਤੀ ਵਿਸਵਾਸ ਗੁਪਤਾ ਤੇ ਉਨ੍ਹਾਂ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵਿਸ਼ਵਾਸ ਗੁਪਤਾ ਦੇ ਪਿਤਾ ਨੇ ਕਰਨਾਲ ਪੁਲਿਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ।
ਦੋਵਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਦੇ ਸਮਰਥਕ ਤੇ ਨੇੜਲੇ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੀ ਸੁਰੱਖਿਆ ਦੇ ਉੱਚਿਤ ਪ੍ਰਬੰਧ ਕੀਤੇ ਜਾਣ। ਐੱਸਪੀ ਗੰਗਾਰਾਮ ਪੂਨੀਆ ਨੇ ਦੱਸਿਆ ਕਿ ਗੁਪਤਾ ਪਰਿਵਾਰ ਵੱਲੋਂ ਕੀਤੀ ਗਈ ਸ਼ਿਕਾਇਤ ਉਨ੍ਹਾਂ ਮਿਲ ਗਈ ਏ ਅਤੇ ਉਹ ਇਸਦੀ ਜਾਂਚ ਕਰ ਰਹੇ ਹਨ।
ਕਰਨਾਲ ਨਿਵਾਸੀ ਵਿਸ਼ਵਾਸ ਗੁਪਤਾ ਦੇ ਪਿਤਾ ਐੱਮਪੀ ਗੁਪਤਾ ਵੱਲੋਂ ਦਿੱਤੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਮੋਬਾਈਲ ‘ਤੇ ਇਕ ਕਾਲਰ ਨੇ ਖੁਦ ਨੂੰ ਉੱਤਰ ਪ੍ਰਦੇਸ਼ ਨਿਵਾਸੀ ਕਮਲ ਦੱਸਦੇ ਹੋਏ ਧਮਕੀ ਦਿੱਤੀ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਤੇ ਵਿਸ਼ਵਾਸ ਨੂੰ ਮਾਰ ਦੇਵੇਗਾ। ਇਸ ਤੋਂ ਬਾਅਦ ਚਾਰ ਮਿਸ ਕਾਲ ਆਈਆਂ। ਫਿਰ ਉਨ੍ਹਾਂ ਨੇ ਫੋਨ ਸਵਿਚ ਆਫ ਕਰ ਦਿੱਤਾ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …