ਚੰਡੀਗੜ੍ਹ/ਬਿਊਰੋ ਨਿਊਜ਼
ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਮਗਰੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਤਿੰਨ ਦਿਨਾਂ ਤੋਂ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ ਅਤੇ ਆਕਸੀਜਨ ਦਾ ਪੱਧਰ ਕਾਫ਼ੀ ਘਟ ਚੁੱਕਾ ਸੀ। ਉਧਰ ਸਾਬਕਾ ਅਥਲੀਟ ਮਿਲਖਾ ਸਿੰਘ ਵੀ ਇਸ ਸਮੇਂ ਪੀਜੀਆਈ ਚੰਡੀਗੜ੍ਹ ਵਿੱਚ ਕਰੋਨਾ ਕਾਰਨ ਇਲਾਜ ਅਧੀਨ ਹਨ, ਜਿੱਥੇ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਧਿਆਨ ਰੱਖ ਰਹੀ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …