ਫਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਕਿਸਾਨ ਆਗੂ ਦਰਸ਼ਨ ਸਿੰਘ (70 ਸਾਲ) ਜੋ ਕਿ ਦਿੱਲੀ ਮੋਰਚੇ ਵਿਚ ਟਿਕਰੀ ਹੱਦ ’ਤੇ ਡਟੇ ਹੋਏ ਸਨ, ਉਨ੍ਹਾਂ ਨੂੰ ਪਿਛਲੇ ਦਿਨੀਂ ਬੁਖ਼ਾਰ ਹੋਣ ’ਤੇ ਵਾਪਸ ਪਿੰਡ ਆਉਣਾ ਪਿਆ ਅਤੇ ਉਨ੍ਹਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਕਿਸਾਨ ਦਰਸ਼ਨ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …