20.7 C
Toronto
Saturday, August 15, 2026
spot_img
Homeਪੰਜਾਬਸੁਨੀਲ ਜਾਖੜ ਦੀ ਪ੍ਰਧਾਨਗੀ ’ਤੇ ਸੰਕਟ ਦੇ ਬੱਦਲ

ਸੁਨੀਲ ਜਾਖੜ ਦੀ ਪ੍ਰਧਾਨਗੀ ’ਤੇ ਸੰਕਟ ਦੇ ਬੱਦਲ

ਸੁਨੀਲ ਜਾਖੜ ਦੀ ਪ੍ਰਧਾਨਗੀ ’ਤੇ ਸੰਕਟ ਦੇ ਬੱਦਲਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਕਈ ਆਗੂਆਂ ਦਾ ਸਿਆਸੀ ਭਵਿੱਖ ਖਤਰੇ ਵਿਚ ਪਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹੋਈ ਬਿਆਨਬਾਜ਼ੀ ਨੂੰ ਲੈ ਕੇ ਪਾਰਟੀ ਹਾਈਕਮਾਨ ਵੀ ਸਖਤ ਮੂਡ ਵਿਚ ਲੱਗ ਰਹੀ ਏ। ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਾਂਗਰਸ ਹਾਈਕਮਾਨ ਨੇ ਜਾਖੜ ਦੀ ਪ੍ਰਧਾਨਗੀ ਖੋਹਣ ਦਾ ਮਨ ਬਣਾ ਲਿਆ ਹੈ ਅਤੇ ਜਲਦ ਹੀ ਇਸਦਾ ਐਲਾਨ ਵੀ ਹੋ ਸਕਦਾ ਏ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪਿਛਲੇ ਦਿਨੀਂ ਬਿਆਨ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੇ ਪਾਰਟੀ ਵਿਚੋ ਹਟਣ ਨਾਲ ਕਾਂਗਰਸ ਮਜ਼ਬੂਤ ਹੁੰਦੀ ਹੈ ਤਾਂ ਉਹ ਇਸ ਸਿਆਸੀ ਬਲੀਦਾਨ ਲਈ ਪੂਰੀ ਤਰ੍ਹਾਂ ਤਿਆਰ ਹਨ। ਚਰਚਾ ਤਾਂ ਇਹ ਵੀ ਹੈ ਕਿ ਵਿਧਾਇਕ ਪਰਗਟ ਸਿੰਘ ਖਿਲਾਫ ਕਾਰਵਾਈ ਹੋਣੀ ਲਗਭਗ ਯਕੀਨੀ ਹੈ ਕਿਉਂਕਿ ਪਰਗਟ ਸਿੰਘ ਨੇ ਵੀ ਨਵਜੋਤ ਸਿੱਧੂ ਤੋਂ ਬਾਅਦ ਮੁੱਖ ਮੰਤਰੀ ਖਿਲਾਫ ਬੋਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਲੈ ਕੇ ਤਿੰਨ ਮੈਂਬਰੀ ਕਮੇਟੀ ਨੇ ਰਿਪੋਰਟ ਹਾਈਕਮਾਨ ਨੂੰ ਸੌਂਪੀ ਹੋਈ ਹੈ ਅਤੇ ਇਸ ਦੌਰਾਨ ਸਪੱਸ਼ਟ ਸੰਕੇਤ ਮਿਲ ਰਹੇ ਹਨ ਕਿ ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲੇ ਕਿਸੇ ਵੀ ਆਗੂ ਬਖਸ਼ਿਆ ਨਹੀਂ ਜਾਵੇਗਾ।

 

RELATED ARTICLES
POPULAR POSTS