Breaking News
Home / ਪੰਜਾਬ / ‘ਆਪ’ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ

‘ਆਪ’ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ

ਵਜ਼ੀਫਾ ਘੁਟਾਲਾ ਮਾਮਲੇ ’ਚ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਉਠੀ ਆਵਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਹ ਘਿਰਾਓ ‘ਆਪ’ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਤੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਪੁਲਿਸ ਨੇ ਕਈ ‘ਆਪ’ ਆਗੂਆਂ ਨੂੰ ਹਿਰਾਸਤ ਵਿਚ ਵੀ ਲੈ ਲਿਆ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਮੌਕੇ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕੈਬਨਿਟ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਕੇਸ ਦਰਜ ਕਰ ਕੇ ਇਨ੍ਹਾਂ ਨੂੰ ਪੰਜਾਬ ਕੈਬਨਿਟ ਤੋਂ ਬਾਹਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਵਜੀਫ਼ਾ ਘੁਟਾਲੇ ਸਬੰਧੀ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ।

 

Check Also

ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ

ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …