Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤਲਬ

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤਲਬ

ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਬਾਦਲ ਨੇ ਸਿੱਟ ਮੂਹਰੇ ਪੇਸ਼ ਹੋਣ ਤੋਂ ਪ੍ਰਗਟਾਈ ਅਸਮਰਥਾ
ਚੰਡੀਗੜ੍ਹ/ਬਿਊਰੋ ਨਿਊਜ਼
ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ ਤਲਬ ਕਰ ਲਿਆ ਹੈ। ਇਸ ਦੇ ਚੱਲਦਿਆਂ ਜਾਣਕਾਰੀ ਮਿਲੀ ਹੈ ਪ੍ਰਕਾਸ਼ ਸਿੰਘ ਬਾਦਲ ਨਵੀਂ ਐਸ.ਆਈ.ਟੀ. ਮੂਹਰੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਲਿਖਤੀ ਰੂਪ ਵਿਚ ਪੱਤਰ ਭੇਜ ਦਿੱਤਾ ਹੈ। ਆਪਣੇ ਲਿਖਤੀ ਜਵਾਬ ਵਿਚ ਉਨ੍ਹਾਂ 16 ਜੂਨ ਨੂੰ ਪੇਸ਼ ਨਾ ਹੋ ਸਕਣ ਦਾ ਕਾਰਨ ਲਿਖਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਬਠਿੰਡਾ ਦੇ ਏਮਜ਼ ਹਸਪਤਾਲ ਵਿਚ ਮੈਡੀਕਲ ਜਾਂਚ ਹੋਈ ਹੈ, ਡਾਕਟਰਾਂ ਦੀ ਸਲਾਹ ਮੁਤਾਬਕ ਉਨ੍ਹਾਂ ਲਈ ਅਰਾਮ ਕਰਨਾ ਜ਼ਰੂਰੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਜਵਾਬੀ ਖਤ ਵਿਚ ਲਿਖਿਆ ਹੈ ਕਿ ਜਿਵੇਂ ਉਹ ਸਿਹਤਯਾਬ ਹੋਣਗੇ ਤਾਂ ਤੁਰੰਤ ਉਹ ਖੁਦ ਸਿਟ ਮੂਹਰੇ ਪੇਸ਼ ਹੋ ਜਾਣਗੇ।

 

Check Also

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ …