Breaking News
Home / ਪੰਜਾਬ / ਕੈਪਟਨ ਅਮਰਿੰਦਰ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਕੈਪਟਨ ਅਮਰਿੰਦਰ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ/ਬਿਊਰੋ ਨਿਊਜ਼
ਪੋਸਟ ਮੈਟਿ੍ਰਕ ਸਕਾਲਰਸ਼ਿਪ ਦੇ ਮੁੱਦੇ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦਰਜਨਾਂ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ। ਵੱਡੀ ਗਿਣਤੀ ’ਚ ਅਕਾਲੀ ਤੇ ਬਸਪਾ ਵਰਕਰਾਂ ਵੱਲੋਂ ਜਦੋਂ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦਾ ਯਤਨ ਕੀਤਾ ਜਦੋਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦਾ ਯਤਨ ਕੀਤਾ ਤਾਂ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਛੱਡ ਦਿੱਤੀਆਂ ਜਿਸ ਨਾਲ ਦਰਜਨਾਂ ਵਰਕਰਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ।

 

Check Also

ਚੰਡੀਗੜ੍ਹ ’ਚ ਆਏਗਾ ‘ਇੰਡੀਆ’ ਗੱਠਜੋੜ ਦਾ ਲੋਕਲ ਚੋਣ ਮੈਨੀਫੈਸਟੋ

ਕਾਂਗਰਸ ਤੇ ‘ਆਪ’ ਨੇ ਬਣਾਈ ਕਮੇਟੀ, ਨਾਮਜ਼ਦਗੀ ਤੋਂ ਬਾਅਦ ਮੈਨੀਫੈਸਟੋ ਕੀਤਾ ਜਾਵੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ …