ਜਲੰਧਰ/ਬਿਊਰੋ ਨਿਊਜ਼
ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ ਆਦਮੀ ਪਾਰਟੀ ਨਾਲ ਜੁੜ ਰਿਹਾ ਹੈ। ਇਸ ਮੌਕੇ ਚੱਢਾ ਨੇ ਕਿਹਾ ਕਿ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਹੁਣ ਰਾਜਨੀਤੀ ਦੇ ਮੈਦਾਨ ’ਚ ਸ਼ਾਨਦਾਰ ਸੇਵਾ ਨਿਭਾਉਣਗੇ। ਇਸ ਮੌਕੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ, ਹਰਮਿੰਦਰ ਬਖਸ਼ੀ, ਰਾਜਵਿੰਦਰ ਕੌਰ ਅਤੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਹਾਜ਼ਰ ਸਨ।