ਦੋਵਾਂ ਨੌਜਵਾਨਾਂ ਦੀ ਕੈਨੇਡਾ ’ਚ ਹੋ ਗਈ ਸੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਬਹੁਤ ਸਾਰੇ ਬੱਚੇ ਬੱਚੀਆਂ ਪੜ੍ਹਾਈ ਲਈ ਵਿਦੇਸ਼ਾਂ ਨੂੰ ਜਾਂਦੇ ਨੇ ਅਤੇ ਕੈਨੇਡਾ ਜਾਣ ਵਾਲਿਆਂ ਦੀ ਗਿਣਤੀ ਬਾਕੀ ਦੇਸ਼ਾਂ ਨਾਲੋਂ ਜ਼ਿਆਦਾ ਹੈ। ਇਸੇ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਨੇ ਜਿਹੜੀਆਂ ਮਾਪਿਆਂ ਨੂੰ ਸਦਾ ਲਈ ਸੋਗ ਦੇ ਆਲਮ ਵਿਚ ਡੁਬੋ ਦਿੰਦੀਆਂ ਹਨ। ਅਜਿਹੀ ਹੀ ਘਟਨਾ ਅੰਮਿ੍ਰਤਸਰ ਦੇ ਪਿੰਡ ਨੰਗਲੀ ਦੇ ਨੌਜਵਾਨ ਨਾਲ ਵੀ ਵਾਪਰ ਗਈ, ਜਿਸਦੀ ਕੈਨੇਡਾ ਦੇ ਸੂਬੇ ਉਨਟਾਰੀਓ ਦੀ ਵਸਾਗਾ ਬੀਚ ’ਤੇ ਡੁੱਬਣ ਨਾਲ ਜਾਨ ਚਲੇ ਗਈ। ਗੁਰਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਗੁਰਪ੍ਰੀਤ ਦੇ ਪਿਤਾ ਸਤਵਿੰਦਰ ਸਿੰਘ ਅਤੇ ਮਾਤਾ ਦਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਪ੍ਰੀਤ ਨੂੰ 20 ਨਵੰਬਰ 2017 ਨੂੰ ਪੜ੍ਹਨ ਲਈ ਕੈਨੇਡਾ ਭੇਜਿਆ ਸੀ ਤੇ ਉਹ ਹੁਣ ਪੜ੍ਹਾਈ ਪੂਰੇ ਕਰਕੇ ਵਰਕ ਪਰਮਿਟ ’ਤੇ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਗੁਰਪ੍ਰੀਤ ਛੁੱਟੀ ਹੋਣ ਵਾਲੇ ਆਪਣੇ ਦੋਸਤਾਂ ਨਾਲ ਵਸਾਗਾ ਬੀਚ ’ਤੇ ਨਹਾਉਣ ਲਈ ਚਲਾ ਗਿਆ ਸੀ। ਗੁਰਪ੍ਰੀਤ ਨਹਾਉਂਦੇ ਸਮੇਂ ਪਾਣੀ ਵਿਚ ਡੁੱਬ ਗਿਆ ਤੇ ਉਸਦੀ ਜਾਨ ਚਲੇ ਗਈ। ਗੁਰਪ੍ਰੀਤ ਦੇ ਮਾਪਿਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਵਿਚ ਮੱਦਦ ਕੀਤੀ ਜਾਵੇ। ਇਸੇ ਦੌਰਾਨ ਬਰੈਂਪਟਨ ਵਿਚ ਵੀ ਇਕ ਦੁੱਖਦਾਈ ਘਟਨਾ ਵਾਪਰੀ ਹੈ, ਜਿਸ ਦੌਰਾਨ ਮੋਗਾ ਦੇ ਪਿੰਡ ਦੌਧਰ ਗਰਬੀ ਦੇ ਇਕ ਨੌਜਵਾਨ ਸਿਮਰਜੀਤ ਸਿੰਘ ਸੰਧੂ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਸਿਮਰਜੀਤ ਵੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਉਹ ਵੀ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …