-8.9 C
Toronto
Tuesday, March 3, 2026
spot_img
Homeਪੰਜਾਬਪੰਜਾਬ ਕਾਂਗਰਸ ਦਾ ਕਲੇਸ਼ ਹੋਵੇਗਾ ਖਤਮ

ਪੰਜਾਬ ਕਾਂਗਰਸ ਦਾ ਕਲੇਸ਼ ਹੋਵੇਗਾ ਖਤਮ

20 ਜੂਨ ਨੂੰ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਸੱਦੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਪੈਦਾ ਹੋਈ ਖਿੱਚੋਤਾਣ ਨੂੰ ਖਤਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਆਗੂਆਂ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਲਈ ਹੁਣ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ 20 ਜੂਨ ਨੂੰ ਦਿੱਲੀ ਵਿਖੇ ਮੀਟਿੰਗ ਸੱਦ ਲਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਇਸ ਵਾਰ ਪਾਰਟੀ ਆਗੂਆਂ ਨਾਲ ਸਿੱਧੀ ਗੱਲਬਾਤ ਰਾਹੀਂ ਪੈਦਾ ਹੋਏ ਵਿਵਾਦ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਲੰਘੇ ਕਈ ਮਹੀਨਿਆਂ ਤੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਿਆ ਹੈ। ਹੁਣ ਦੇਖਣਾ ਇਹ ਹੈ ਕਿ 20 ਜੂਨ ਨੂੰ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਹੈ ਜਾਂ ਨਹੀਂ। ਕਿਉਂਕਿ ਨਵਜੋਤ ਸਿੰਘ ਸਿੱਧੂ ਇਹ ਵੀ ਕਹਿ ਚੁੱਕੇ ਹਨ ਕਿ ਜੇ ਉਹ ਆਪਣੇ ਅਹੁਦੇ ’ਤੇ ਵਾਪਸ ਪਰਤ ਵੀ ਆਉਂਦੇ ਨੇ ਤਾਂ ਉਨ੍ਹਾਂ ਕੈਪਟਨ ਨਾਲ ਕੰਮ ਕਰਨਾ ਠੀਕ ਨਹੀਂ ਲੱਗੇਗਾ।

RELATED ARTICLES
POPULAR POSTS