9.7 C
Toronto
Friday, May 22, 2026
spot_img
Homeਪੰਜਾਬਵਜ਼ੀਫਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ : ਦੂਲੋ

ਵਜ਼ੀਫਾ ਘੁਟਾਲੇ ਦੀ ਸੀ.ਬੀ.ਆਈ. ਜਾਂਚ ਹੋਵੇ : ਦੂਲੋ

ਗੜ੍ਹਸ਼ੰਕਰ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸਕਾਲਰਸ਼ਿਪ ਘੁਟਾਲੇ ਦੀ ਸੀ.ਬੀ.ਆਈ. ਜਾਂਚ ਮੰਗੀ ਹੈ। ਕੋਰਟ ਕੰਪਲੈਕਸ ਗੜ੍ਹਸ਼ੰਕਰ ਵਿਖੇ ਗੱਲਬਾਤ ਕਰਦਿਆਂ ਦੂਲੋ ਨੇ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੁਟਾਲੇ ਵਿਚ 400 ਕਰੋੜ ਦਾ ਘੁਟਾਲਾ ਸਾਹਮਣੇ ਆਇਆ ਹੈ ਜਿਸ ਕਾਰਨ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕੇਂਦਰ ਸਰਕਾਰ ਪੰਜਾਬ ਸਰਕਾਰ ’ਤੇ ਇਲਜ਼ਾਮ ਲਗਾ ਰਹੀ ਹੈ ਅਤੇ ਪੰਜਾਬ ਸਰਕਾਰ ਕੇਂਦਰ ਸਰਕਾਰ ’ਤੇ ਦੋਸ਼ ਲਗਾ ਰਹੀ ਹੈ। ਅਸਲ ਵਿਚ ਇਸ ਸਕਾਲਰਸ਼ਿਪ ਘੁਟਾਲੇ ਵਿਚ ਕੇਂਦਰ ਸਰਕਾਰ, ਮੌਜੂਦਾ ਪੰਜਾਬ ਸਰਕਾਰ ਅਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਬਰਾਬਰ ਦੀ ਜ਼ਿੰਮੇਵਾਰ ਹੈ।

 

RELATED ARTICLES
POPULAR POSTS