ਚੰਡੀਗੜ੍ਹ/ਬਿਊਰੋ ਨਿਊਜ਼
ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ’ਚ ਪੇਸ਼ ਹੋਣ ਦੇ ਸੰਮਨ ਭੇਜੇ ਹਨ। ਲੰਘੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ, ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਦਿੱਤੀਆਂ ਹਨ, ਜਿਸ ’ਤੇ ਬਿੱਟੂ ਨੇ ਪ੍ਰਤੀਕਰਮ ਕੀਤਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …