2.6 C
Toronto
Friday, November 7, 2025
spot_img
Homeਪੰਜਾਬਪੰਜਾਬ ਦੇ 6 ਸਿੱਖ ਚਿਹਰੇ ਭਾਜਪਾ ’ਚ ਹੋਏ ਸ਼ਾਮਲ

ਪੰਜਾਬ ਦੇ 6 ਸਿੱਖ ਚਿਹਰੇ ਭਾਜਪਾ ’ਚ ਹੋਏ ਸ਼ਾਮਲ

ਕਿਸਾਨਾਂ ਦੇ ਡਰੋਂ ਭਾਜਪਾ ਨੇ ਦਿੱਲੀ ’ਚ ਕੀਤਾ ਸਮਾਗਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਅਗਲੇ ਸਾਲ ਯਾਨੀ 2022 ਵਿਚ ਵਿਧਾਨ ਸਭਾ ਚੋਣਾਂ ਹੋਈਆਂ ਹਨ ਅਤੇ ਭਾਰਤੀ ਜਨਤਾ ਪਾਰਟੀ ਨੇ ਵੀ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਅੱਜ ਦਿੱਲੀ ਵਿਖੇ ਪੰਜਾਬ ਦੇ 6 ਨਾਮੀ ਸਿੱਖ ਚਿਹਰਿਆਂ ਨੂੰ ਭਾਜਪਾ ’ਚ ਸ਼ਾਮਲ ਕਰਾਇਆ ਗਿਆ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਹਾਜ਼ਰੀ ਵਿੱਚ ਇਹ ਸਿੱਖ ਚਿਹਰੇ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਿਅੰਤ ਕੁਮਾਰ ਗੌਤਮ ਅਤੇ ਪਾਰਟੀ ਦੇ ਕੌਮੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਹਾਜ਼ਰ ਸਨ। ਭਾਜਪਾ ਦੀ ਮੈਂਬਰਸ਼ਿਪ ਲੈਣ ਵਾਲਿਆਂ ਵਿਚ ਪੰਜਾਬ ਦੇ ਪ੍ਰਸਿੱਧ ਵਿਦਵਾਨ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ, ਇੰਟਲੈਕਚੂਅਲ ਫਾਰਮਜ਼ ਮੰਚ ਦੇ ਜਗਮੋਹਨ ਸਿੰਘ ਸੈਣੀ, ਨਿਰਮਲ ਸਿੰਘ ਮੁਹਾਲੀ, ਕੁਲਦੀਪ ਸਿੰਘ ਕਾਹਲੋਂ ਅਤੇ ਕਰਨਲ ਜੈਬੰਸ ਸਿੰਘ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਭਾਜਪਾ ਦਾ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਭਾਜਪਾ ਨੇ ਕਿਸਾਨਾਂ ਕੋਲੋਂ ਡਰ ਕੇ ਇਹ ਸਮਾਗਮ ਦਿੱਲੀ ਵਿਚ ਹੀ ਕੀਤਾ।

RELATED ARTICLES
POPULAR POSTS