0.9 C
Toronto
Tuesday, January 6, 2026
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਕੋਲੋਂ ਹੁਣ 22 ਜੂਨ ਨੂੰ ਹੋਵੇਗੀ ਪੁੱਛਗਿੱਛ

ਪ੍ਰਕਾਸ਼ ਸਿੰਘ ਬਾਦਲ ਕੋਲੋਂ ਹੁਣ 22 ਜੂਨ ਨੂੰ ਹੋਵੇਗੀ ਪੁੱਛਗਿੱਛ

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸਿੱਟ ਨੇ ਬਾਦਲ ਨੂੰ ਭੇਜਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਸਾਲ 2015 ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਅਤੇ ਇਸ ਤੋਂ ਬਾਅਦ ਸਿੱਖ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਚੱਲਦਿਆਂ ਕੋਟਕਪੂਰਾ ਵਿਚ ਰੋਸ ਪ੍ਰਗਟਾ ਰਹੀਆਂ ਸੰਗਤਾਂ ’ਤੇ ਪੁਲਿਸ ਨੇ ਗੋਲੀ ਵੀ ਚਲਾ ਦਿੱਤੀ ਸੀ। ਇਸ ਸਾਰੇ ਮਾਮਲੇ ਦੀ ਅਜੇ ਤੱਕ ਜਾਂਚ ਹੀ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਪੰਜਾਬ ਵਿਚ ਜਦੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਵਾਪਰੀ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਨ। ਇਨ੍ਹਾਂ ਘਟਨਾਵਾਂ ਦੀ ਜਾਂਚ ਲਈ ਹੁਣ ਨਵੀਂ ਬਣਾਈ ਗਈ ਸਿੱਟ ਨੇ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨੀ ਹੈ ਅਤੇ ਇਹ ਪੁੱਛਗਿੱਛ 22 ਜੂਨ ਨੂੰ ਚੰਡੀਗੜ੍ਹ ਦੇ ਐਮ ਐਲ ਏ ਹੋਸਟਲ ਵਿਚ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਪੁੱਛਗਿੱਛ ਪਹਿਲਾਂ 16 ਜੂਨ ਨੂੰ ਹੋਣੀ ਸੀ ਪ੍ਰੰਤੂ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਹੋਰ ਸਮਾਂ ਮੰਗਿਆ ਸੀ। ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ 22 ਜੂਨ ਨੂੰ ਸੈਕਟਰ 4 ਦੇ ਐੱਮਐੱਲਏ ਹੋਸਟਲ ਵਿਚ ਮੌਜੂਦ ਰਹਿਣ, ਜਿੱਥੇ ਉਨ੍ਹਾਂ ਕੋਲੋਂ ਕੋਟਕਪੂਰਾ ਗੋਲੀ ਕਾਂਡ ਮਾਮਲੇ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ।

 

RELATED ARTICLES
POPULAR POSTS