-7.7 C
Toronto
Friday, January 23, 2026
spot_img
Homeਪੰਜਾਬਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ

ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਫਿਰੋਜ਼ਪੁਰ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਪਿਛਲੇ ਦਿਨੀਂ ਕਲਕੱਤਾ ਵਿਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਜੈਪਾਲ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਸੀ, ਪਰ ਪਰਿਵਾਰ ਨੇ ਅਜੇ ਤੱਕ ਜੈਪਾਲ ਦਾ ਸਸਕਾਰ ਨਹੀਂ ਕੀਤਾ। ਜੈਪਾਲ ਦੇ ਪਰਿਵਾਰ ਵਲੋਂ ਉਸਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੂਜੇ ਸੂਬੇ ਦਾ ਮਾਮਲਾ ਦੱਸ ਕੇ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਕਰਨ ਤੋਂ ਬਾਅਦ ਪਰਿਵਾਰ ਨੇ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ। ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਤਸ਼ੱਦਦ ਕਰਕੇ ਮਾਰਿਆ ਗਿਆ ਹੈ ਅਤੇ ਉਹ ਇਨਸਾਫ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਧਿਆਨ ਰਹੇ ਕਿ ਪਰਿਵਾਰ ਨੇ ਪੁਲਿਸ ਮੁਕਾਬਲੇ ਨੂੰ ਜਾਅਲੀ ਦੱਸਦਿਆਂ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਕਿ ਜੈਪਾਲ ਭੁੱਲਰ ਦਾ ਦੁਬਾਰਾ ਪੰਜਾਬ ’ਚ ਪੋਸਟ ਮਾਰਟਮ ਕੀਤਾ ਜਾਵੇ। ਧਿਆਨ ਰਹੇ ਕਿ ਜੈਪਾਲ ਭੁੱਲਰ ’ਤੇ ਪੁਲਿਸ ਨੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ ਅਤੇ ਉਹ 45 ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਇੱਥੇ ਇਹ ਵੀ ਦੱਸਣਾ ਹੈ ਕਿ ਇਸ ਪੁਲਿਸ ਮੁਕਾਬਲੇ ਵਿਚ ਜੈਪਾਲ ਦੇ ਸਾਥੀ ਜੱਸੀ ਖਰੜ ਦੀ ਵੀ ਮੌਤ ਹੋ ਗਈ ਸੀ।

 

RELATED ARTICLES
POPULAR POSTS