5.6 C
Toronto
Wednesday, October 29, 2025
spot_img
Homeਪੰਜਾਬਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਨੈਗੇਟਿਵ

ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਨੈਗੇਟਿਵ

ਜਲਦੀ ਸਿਹਤਯਾਬ ਹੋ ਕੇ ਪਹੁੰਚਣਗੇ ਘਰ
ਚੰਡੀਗੜ੍ਹ/ਬਿਊਰੋ ਨਿਊਜ਼
ਉਡਣੇ ਸਿੱਖ ਮਿਲਖਾ ਸਿੰਘ ਦੀ ਕਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ ਅਤੇ ਉਨ੍ਹਾਂ ਨੂੰ ਮੈਡੀਕਲ ਆਈ ਸੀ ਯੂ ਵਿਚ ਸਿਫ਼ਟ ਕਰ ਦਿੱਤਾ ਗਿਆ। ਧਿਆਨ ਰਹੇ ਕਿ ਕਰੋਨਾ ਵਾਇਰਸ ਤੋਂ ਪੀੜਤ ਮਿਲਖਾ ਸਿੰਘ ਦਾ ਚੰਡੀਗੜ੍ਹ ਦੇ ਪੀਜੀਆਈ ਵਿਚ ਇਲਾਜ ਚੱਲ ਰਿਹਾ ਹੈ। ਮਿਲਖਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੈਡੀਕਲ ਰਿਪੋਰਟਾਂ ਨੌਰਮਲ ਹਨ ਅਤੇ ਸੀਨੀਅਰ ਡਾਕਟਰਾਂ ਦੀ ਟੀਮ ਮਿਲਖਾ ਸਿੰਘ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕਿ ਮਿਲਖਾ ਸਿੰਘ ਹੋਰਾਂ ਨੂੰ ਹੁਣ ਮੈਡੀਕਲ ਆਕਸੀਜਨ ਦੀ ਜ਼ਰੂਰਤ ਘੱਟ ਮਹਿਸੂਸ ਹੋ ਰਹੀ ਹੈ ਅਤੇ ਉਹਨਾਂ ਦੀ ਸਿਹਤ ’ਚ ਲਗਾਤਾਰ ਸੁਧਾਰ ਹੋ ਰਿਹਾ ਹੈ। ਧਿਆਨ ਰਹੇ ਕਿ ਮਿਲਖਾ ਸਿੰਘ ਹੋਰਾਂ ਦੇ ਨਾਲ ਉਨ੍ਹਾਂ ਦੀ ਧਰਮਪਤਨੀ ਨਿਰਮਲਾ ਮਿਲਖਾ ਸਿੰਘ ਵੀ ਕਰੋਨਾ ਤੋਂ ਪੀੜਤ ਹੋ ਗਏ ਸਨ ਅਤੇ ਉਨ੍ਹਾਂ ਦੀ ਪਿਛਲੇ ਦਿਨੀਂ ਜਾਨ ਚਲੇ ਗਈ ਸੀ। ਆਸ ਹੈ ਕਿ ਮਿਲਖਾ ਸਿੰਘ ਜਲਦੀ ਹੀ ਸਿਹਤਯਾਬ ਹੋ ਕੇ ਹਸਪਤਾਲ ਤੋਂ ਆਪਣੇ ਘਰ ਪਹੁੰਚ ਜਾਣਗੇ।

RELATED ARTICLES
POPULAR POSTS