Breaking News
Home / ਪੰਜਾਬ / ਸੁਪਰੀਮ ਕੋਰਟ ਦੀ ਵਕੀਲ ਨੇ ਕਿਸਾਨ ਦੇ ਖੇਤਾਂ ’ਚ ਲਾਇਆ ਝੋਨਾ

ਸੁਪਰੀਮ ਕੋਰਟ ਦੀ ਵਕੀਲ ਨੇ ਕਿਸਾਨ ਦੇ ਖੇਤਾਂ ’ਚ ਲਾਇਆ ਝੋਨਾ

ਮਨਪ੍ਰੀਤ ਕੌਰ ਨੇ ਕਿਹਾ : ਮੈਂ ਵਕੀਲ ਹੋਣ ਦੇ ਨਾਲ-ਨਾਲ ਕਿਸਾਨ ਦੀ ਧੀ ਵੀ ਹਾਂ
ਮੋਗਾ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਲੰਘੇ 7 ਮਹੀਨਿਆਂ ਤੋਂ ਡਟੇ ਹੋਏ ਹਨ। ਦਿੱਲੀ ਮੋਰਚੇ ’ਚ ਸ਼ਾਮਲ ਕਿਸਾਨਾਂ ਦੇ ਖੇਤਾਂ ਦਾ ਕੰਮ ਸੰਭਾਲਣ ਲਈ ਉਨ੍ਹਾਂ ਦੇ ਸਾਥੀ ਕਿਸਾਨ ਅੱਗੇ ਆ ਰਹੇ ਹਨ, ਕਿਉਂਕਿ ਪੰਜਾਬ ਵਿਚ ਇਨ੍ਹੀਂ ਦਿਨੀਂ ਝੋਨੇ ਦੀ ਲਵਾਈ ਕੰਮ ਜ਼ੋਰਾਂ ’ਤੇ ਹੈ। ਅਜਿਹਾ ਹੀ ਇਕ ਮਾਮਲਾ ਮੋਗਾ ਜ਼ਿਲ੍ਹੇ ’ਚ ਦੇਖਣ ਨੂੰ ਮਿਲਿਆ, ਜਿੱਥੇ ਸੁਪਰੀਮ ਕੋਰਟ ਦੀ ਵਕੀਲ ਮਨਪ੍ਰੀਤ ਕੌਰ ਨੇ ਆਪਣੇ ਪਰਿਵਾਰ ਨਾਲ ਆਪਣੇ ਗੁਆਂਢੀ ਕਿਸਾਨ ਦੇ ਖੇਤਾਂ ’ਚ ਝੋਨਾ ਲਾਉਣ ਦੀ ਜ਼ਿੰਮੇਵਾਰੀ ਸੰਭਾਲੀ ਹੈ ਤਾਂ ਜੋ ਧਰਨੇ ’ਤੇ ਗਏ ਕਿਸਾਨ ਦੀ ਮਦਦ ਹੋ ਸਕੇ। ਮਨਪ੍ਰੀਤ ਕੌਰ ਨੇ ਦੱਸਿਆ ਕਿ ਸੁਪਰੀਮ ਕੋਰਟ ਦੀ ਵਕੀਲ ਹੋਣ ਦੇ ਨਾਲ-ਨਾਲ ਉਹ ਇਕ ਕਿਸਾਨ ਦੀ ਵੀ ਧੀ ਹੈ ਅਤੇ ਉਸ ਦਾ ਖੇਤੀ ਨਾਲ ਮੋਹ ਅੱਜ ਵੀ ਕਾਇਮ ਹੈ। ਮਨਪ੍ਰੀਤ ਕੌਰ ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀ ਆ ਰਹੀ ਹੈ ਅਤੇ ਉਸ ਨੇ ਦਿੱਲੀ ’ਚ ਚੱਲ ਰਹੇ ਕਿਸਾਨੀ ਸੰਘਰਸ਼ ’ਚ ਸ਼ਮੂਲੀਅਤ ਵੀ ਕੀਤੀ ਸੀ। ਅੱਜ ਕੱਲ੍ਹ ਮਨਪ੍ਰੀਤ ਕੌਰ ਕੋਰੋਨਾ ਮਹਾਮਾਰੀ ਦੇ ਚਲਦਿਆਂ ਘਰ ਆਈ ਹੋਈ ਹੈ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਗੁਆਂਢੀ ਕਿਸਾਨ ਦਿੱਲੀ ਧਰਨੇ ’ਤੇ ਡਟਿਆ ਹੋਇਆ ਅਤੇ ਉਨ੍ਹਾਂ ਦੇ ਖੇਤਾਂ ’ਚ ਝੋਨਾ ਨਹੀਂ ਲੱਗਿਆ ਤਾਂ ਮਨਪ੍ਰੀਤ ਕੌਰ ਨੇ ਆਪਣੇ ਗੁਆਂਢੀਆਂ ਨੂੰ ਨਾਲ ਲੈ ਕੇ ਗੁਆਢੀਂ ਕਿਸਾਨ ਦੇ ਖੇਤਾਂ ’ਚ ਝੋਨਾ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

 

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …