ਮੁਹਾਲੀ ’ਚ ਧਰਨਾ ਜਾਰੀ ਰੱਖਣ ਦਾ ਕੀਤਾ ਐਲਾਨ
ਮੁਹਾਲੀ/ਬਿਊਰੋ ਨਿਊਜ਼
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰ ਅਧਿਆਪਕ ਯੂਨੀਅਨਾਂ ਦੇ ਪੈਨਲ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਧਰਨਾ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੁਝ ਅਧਿਆਪਕ ਸਿੱਖਿਆ ਬੋਰਡ ਦੀ ਮੁਹਾਲੀ ਸਥਿਤ ਰਿਹਾਇਸ਼ ’ਤੇ ਵੀ ਚੜ੍ਹ ਗਏ ਸਨ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਯੂਪੀ ਪੈਟਰਨ ’ਤੇ ਕੱਚੇ ਅਧਿਆਪਕਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ। ਤਜਰਬੇ ਦੇ ਘੱਟੋ-ਘੱਟ 25 ਅੰਕ ਦਿੱਤੇ ਜਾਣ ਪਰ ਸਰਕਾਰ ਕੋਈ ਵੀ ਮੰਗ ਮੰਗਣ ਨੂੰ ਤਿਆਰ ਨਹੀਂ ਹੈ। ਉਂਝ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਮਾਮਲੇ ਦਾ ਵਿਚਲਾ ਹੱਲ ਕੱਢਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਧੂ ਹਾਜ਼ਰ ਸਨ। ਉਧਰ ਮੁਹਾਲੀ ਵਿਚ ਅਧਿਆਪਕਾਂ ਦਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠਾ ਕਰਾਰ ਦਿੱਤਾ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …