19.6 C
Toronto
Tuesday, September 1, 2026
spot_img
Homeਭਾਰਤਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤਨਵੀਂ ਦਿੱਲੀ/ਬਿਊਰੋ ਨਿਊਜ਼
ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਖਹਿਰਾ ਅਤੇ ਇਹ ਦੋਵੇਂ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਦੀ ਮੌਜੂਦਗੀ ਵਿੱਚ 3 ਜੂਨ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

 

RELATED ARTICLES
POPULAR POSTS