Breaking News
Home / ਕੈਨੇਡਾ / ਕੈਨੇਡਾ ਦੇ ਵੈਕਸੀਨ ਲਾਜਿਸਟਿਕਸ ਹੈੱਡ ਵਜੋਂ ਹਟਾਏ ਜਾਣ ਦੇ ਫੈਸਲੇ ਨੂੰ ਫੋਰਟਿਨ ਨੇ ਦਿੱਤੀ ਕਾਨੂੰਨੀ ਚੁਣੌਤੀ

ਕੈਨੇਡਾ ਦੇ ਵੈਕਸੀਨ ਲਾਜਿਸਟਿਕਸ ਹੈੱਡ ਵਜੋਂ ਹਟਾਏ ਜਾਣ ਦੇ ਫੈਸਲੇ ਨੂੰ ਫੋਰਟਿਨ ਨੇ ਦਿੱਤੀ ਕਾਨੂੰਨੀ ਚੁਣੌਤੀ

ਟੋਰਾਂਟੋ/ਬਿਊਰੋ ਨਿਊਜ਼ : ਮੇਜਰ ਜਨਰਲ ਡੈਨੀ ਫੋਰਟਿਨ ਨੇ ਖੁਦ ਨੂੰ ਕੈਨੇਡਾ ਦੇ ਵੈਕਸੀਨ ਲਾਜਿਸਟਿਕਸ ਹੈੱਡ ਵਜੋਂ ਹਟਾਏ ਜਾਣ ਦੇ ਫੈਸਲੇ ਦਾ ਕਾਨੂੰਨੀ ਮੁਲਾਂਕਣ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਸ ਲਈ ਉਨ੍ਹਾਂ ਵੱਲੋਂ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਦੋ ਕੈਬਨਿਟ ਮੰਤਰੀਆਂ, ਰੱਖਿਆ ਮੰਤਰੀ ਹਰਜੀਤ ਸੱਜਣ ਤੇ ਸਿਹਤ ਮੰਤਰੀ ਪੈਟੀ ਹਾਜ਼ਦੂ ਖਿਲਾਫ ਇਸ ਮਾਮਲੇ ਵਿੱਚ ਸਿਆਸੀ ਦਖਲਅੰਦਾਜ਼ੀ ਕਰਨ ਦਾ ਵੀ ਦੋਸ਼ ਲਾਇਆ ਹੈ। ਆਪਣੀ ਅਰਜ਼ੀ ਵਿੱਚ ਉਨ੍ਹਾਂ ਇਹ ਵੀ ਆਖਿਆ ਕਿ ਜਾਣਬੁੱਝ ਕੇ ਜਨਤਕ ਤੌਰ ਉੱਤੇ ਉਨ੍ਹਾਂ ਦੀ ਸਾਖ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਫੋਰਟਿਨ ਖਿਲਾਫ ਲਾਏ ਗਏ ਕੋਈ ਵੀ ਦੋਸ਼ ਅਜੇ ਅਦਾਲਤ ਵਿੱਚ ਸਿੱਧ ਨਹੀਂ ਹੋਏ ਹਨ। ਫੋਰਟਿਨ ਦੇ ਵਕੀਲਾਂ ਵੱਲੋਂ ਸੋਮਵਾਰ ਨੂੰ ਫੈਡਰਲ ਅਦਾਲਤ ਵਿੱਚ ਅਰਜ਼ੀ ਦੇ ਕੇ ਪਬਲਿਕ ਹੈਲਥ ਏਜੰਸੀ ਆਫ ਕੈਨੇਡਾ (ਪੀ ਐਚ ਏ ਸੀ) ਦੇ ਅਹੁਦੇ ਤੋਂ ਉਨ੍ਹਾਂ ਨੂੰ ਹਟਾਏ ਜਾਣ ‘ਤੇ ਦੁਬਾਰਾ ਅਜਿਹੀ ਜ਼ਿੰਮੇਵਾਰੀ ਨਾ ਦੇਣ ਦੇ ਮਾਮਲੇ ਵਿੱਚ ਕਾਨੂੰਨੀ ਮੁਲਾਂਕਣ ਦੀ ਮੰਗ ਕੀਤੀ ਗਈ ਹੈ। ਇਸ ਅਰਜ਼ੀ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਫੋਰਟਿਨ ਖਿਲਾਫ ਲਏ ਗਏ ਇਸ ਫੈਸਲੇ ਨੂੰ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਪੀ ਐਚ ਏ ਸੀ ਦੇ ਪਹਿਲਾਂ ਵਾਲੇ ਅਹੁਦੇ ਉੱਤੇ ਬਹਾਲ ਕੀਤਾ ਜਾਵੇ ਜਾਂ ਫਿਰ ਇੱਥੇ ਹੀ ਫੋਰਟਿਨ ਨੂੰ ਉਨ੍ਹਾਂ ਦੇ ਰੈਂਕ ਦੇ ਬਰਾਬਰ ਕੋਈ ਅਹੁਦਾ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਫੋਰਟਿਨ ਨੂੰ 14 ਮਈ ਨੂੰ ਵੈਕਸੀਨ ਰੋਲਆਊਟ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਪੰਜ ਦਿਨ ਬਾਅਦ ਕੈਨੇਡੀਅਨ ਫੋਰਸਿਜ਼ ਨੈਸ਼ਨਲ ਇਨਵੈਸਟੀਗੇਸ਼ਨ ਸਰਵਿਸ ਵੱਲੋਂ ਫੋਰਟਿਨ ਖਿਲਾਫ ਜਿਨਸੀ ਸ਼ੋਸ਼ਣ ਸਬੰਧੀ ਜਾਂਚ ਦੇ ਹੁਕਮ ਦਿੱਤੇ ਗਏ ਸਨ। ਪਰ ਆਪਣੇ ਵਕੀਲਾਂ ਰਾਹੀਂ ਫੋਰਟਿਨ ਨੇ ਇਹ ਆਖਿਆ ਹੈ ਕਿ ਉਨ੍ਹਾਂ ਕੋਈ ਗਲਤੀ ਨਹੀਂ ਕੀਤੀ ਤੇ ਉਨ੍ਹਾਂ ਖਿਲਾਫ ਲਾਏ ਗਏ ਦੋਸ਼ ਬੇਬੁਨਿਆਦ ਹਨ।

 

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …