ਦੋਸ਼ੀਆਂ ਖਿਲਾਫ ਹੋਵੇ ਸਖਤ ਕਾਰਵਾਈ : ਬੀਬੀ ਜਗੀਰ ਕੌਰ
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉੱਤਰਾਖੰਡ ਦੇ ਕਸਬਾ ਰੁਦਰਪੁਰ ਦੇ ਨਜ਼ਦੀਕੀ ਪਿੰਡ ਪ੍ਰੀਤ ਨਗਰ ਦੇ ਰਹਿਣ ਵਾਲੇ ਦੋ ਸਿੱਖ ਨੌਜਵਾਨਾਂ ਗੁਰਭੇਜ ਸਿੰਘ ਅਤੇ ਗੁਰਕੀਰਤਨ ਸਿੰਘ ਦੇ ਹੋਏ ਕਤਲ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਤੋਂ ਇਹ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੋ ਸਿੱਖ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਵਰਤਾਰਾ ਘੱਟ ਗਿਣਤੀਆਂ ਨੂੰ ਦਬਾਉਣ ਵਾਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਉੱਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …