Breaking News
Home / ਪੰਜਾਬ / ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਜਾਵੇਗਾ ਸੁਪਰੀਮ ਕੋਰਟ

ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਫਿਰੋਜ਼ਪੁਰ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਪਿਛਲੇ ਦਿਨੀਂ ਕਲਕੱਤਾ ਵਿਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਜੈਪਾਲ ਦੀ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਸੀ, ਪਰ ਪਰਿਵਾਰ ਨੇ ਅਜੇ ਤੱਕ ਜੈਪਾਲ ਦਾ ਸਸਕਾਰ ਨਹੀਂ ਕੀਤਾ। ਜੈਪਾਲ ਦੇ ਪਰਿਵਾਰ ਵਲੋਂ ਉਸਦੇ ਦੁਬਾਰਾ ਪੋਸਟ ਮਾਰਟਮ ਦੀ ਮੰਗ ਕੀਤੀ ਜਾ ਰਹੀ ਹੈ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦੂਜੇ ਸੂਬੇ ਦਾ ਮਾਮਲਾ ਦੱਸ ਕੇ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਕਰ ਦਿੱਤਾ।
ਹਾਈਕੋਰਟ ਵਲੋਂ ਜੈਪਾਲ ਭੁੱਲਰ ਦੇ ਦੁਬਾਰਾ ਪੋਸਟ ਮਾਰਟਮ ਤੋਂ ਇਨਕਾਰ ਕਰਨ ਤੋਂ ਬਾਅਦ ਪਰਿਵਾਰ ਨੇ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ। ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਤਸ਼ੱਦਦ ਕਰਕੇ ਮਾਰਿਆ ਗਿਆ ਹੈ ਅਤੇ ਉਹ ਇਨਸਾਫ ਲੈਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਧਿਆਨ ਰਹੇ ਕਿ ਪਰਿਵਾਰ ਨੇ ਪੁਲਿਸ ਮੁਕਾਬਲੇ ਨੂੰ ਜਾਅਲੀ ਦੱਸਦਿਆਂ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਕਿ ਜੈਪਾਲ ਭੁੱਲਰ ਦਾ ਦੁਬਾਰਾ ਪੰਜਾਬ ‘ਚ ਪੋਸਟ ਮਾਰਟਮ ਕੀਤਾ ਜਾਵੇ। ਧਿਆਨ ਰਹੇ ਕਿ ਜੈਪਾਲ ਭੁੱਲਰ ‘ਤੇ ਪੁਲਿਸ ਨੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਸੀ ਅਤੇ ਉਹ 45 ਮਾਮਲਿਆਂ ਵਿਚ ਪੁਲਿਸ ਨੂੰ ਲੋੜੀਂਦਾ ਸੀ। ਇੱਥੇ ਇਹ ਵੀ ਦੱਸਣਾ ਹੈ ਕਿ ਇਸ ਪੁਲਿਸ ਮੁਕਾਬਲੇ ਵਿਚ ਜੈਪਾਲ ਦੇ ਸਾਥੀ ਜੱਸੀ ਖਰੜ ਦੀ ਵੀ ਮੌਤ ਹੋ ਗਈ ਸੀ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …