16.7 C
Toronto
Thursday, April 16, 2026
spot_img
Homeਪੰਜਾਬਫਤਿਹ ਕਿੱਟ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਨੂੰ ਕਲੀਨ ਚਿੱਟ

ਫਤਿਹ ਕਿੱਟ ਮਾਮਲੇ ਵਿਚ ਮੁੱਖ ਮੰਤਰੀ ਵੱਲੋਂ ਉੱਚ ਅਫਸਰਾਂ ਨੂੰ ਕਲੀਨ ਚਿੱਟ

ਵਿਰੋਧੀਆਂ ਦਾ ਰੌਲਾ ਰੱਪਾ ਪੰਜਾਬ ਸਰਕਾਰ ਦੇ ਨੇਕ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕੇਗਾ : ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਿਹ ਕਿੱਟ ਘੁਟਾਲੇ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਉੱਚ ਅਫਸਰਾਂ ਦੀ ਪਿੱਠ ਥਾਪੜੀ।
ਉਨ੍ਹਾਂ ਕਿਹਾ ਕਿ ਸੂਬੇ ਦੀ ਅਫ਼ਸਰਸ਼ਾਹੀ ਅਤੇ ਡਾਕਟਰ ਇਸ ਮੁਸ਼ਕਲ ਦੌਰ ਵਿਚ ਸ਼ਾਨਦਾਰ ਭੂਮਿਕਾ ਨਿਭਾ ਰਹੇ ਹਨ। ਮੁੱਖ ਮੰਤਰੀ ਨੇ ਟੀਕਾਕਰਨ ਅਤੇ ਫ਼ਤਿਹ ਕਿੱਟ ਘੁਟਾਲੇ ਦੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਕਿਹਾ ਕਿ ਉਹ ਸੌ ਫੀਸਦੀ ਆਪਣੇ ਅਧਿਕਾਰੀਆਂ ਨਾਲ ਖੜ੍ਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਰੋਧੀਆਂ ਦਾ ਰੌਲਾ ਰੱਪਾ ਪੰਜਾਬ ਸਰਕਾਰ ਦੇ ਨੇਕ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਮਾਰੀ ਤੋਂ ਮੁਨਾਫ਼ਾ ਕਮਾਉਣ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ।

RELATED ARTICLES
POPULAR POSTS