Breaking News
Home / ਪੰਜਾਬ / ਪੰਜਾਬ ਸਰਕਾਰ ਵੱਲੋਂ ਕੋਵਿਡ ਪਾਬੰਦੀਆਂ ਵਿੱਚ ਢਿੱਲ

ਪੰਜਾਬ ਸਰਕਾਰ ਵੱਲੋਂ ਕੋਵਿਡ ਪਾਬੰਦੀਆਂ ਵਿੱਚ ਢਿੱਲ

ਰੈਸਟੋਰੈਂਟ, ਸਿਨੇਮਾ ਤੇ ਜਿਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕਰੋਨਾ ਵਾਇਰਸ ਦਾ ਅਸਰ ਘਟਣ ਦੇ ਮੱਦੇਨਜ਼ਰ ਕੋਵਿਡ ਬੰਦਿਸ਼ਾਂ ‘ਚ ਹੋਰ ਢਿੱਲ ਦੇਣ ਦਾ ਐਲਾਨ ਕੀਤਾ ਅਤੇ ਹੁਣ ਰਾਜ ‘ਚ ਰੈਸਟੋਰੈਂਟ ਤੇ ਹੋਰ ਖਾਣੇ ਵਾਲੀਆਂ ਥਾਵਾਂ ਦੇ ਨਾਲ-ਨਾਲ 50 ਫੀਸਦੀ ਸਮਰੱਥਾ ਨਾਲ ਸਿਨੇਮਾ ਤੇ ਜਿਮ ਵੀ ਖੁੱਲ੍ਹ ਗਏ ਹਨ। ਇਸੇ ਤਰ੍ਹਾਂ ਵਿਆਹ ਅਤੇ ਸਸਕਾਰ ਸਮੇਤ ਸਮਾਜਿਕ ਇਕੱਠਾਂ ‘ਤੇ 50 ਤੱਕ ਵਿਅਕਤੀਆਂ ਦਾ ਇਕੱਠ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ।
ਵਿਦਿਅਕ ਅਦਾਰਿਆਂ ਸਕੂਲਾਂ ਤੇ ਕਾਲਜਾਂ ਨੂੰ ਫਿਲਹਾਲ ਬੰਦ ਰੱਖਣ ਦਾ ਹੀ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ‘ਚ ਕਿਹਾ ਕਿ ਨਵੀਆਂ ਹਦਾਇਤਾਂ 25 ਜੂਨ ਤੱਕ ਲਾਗੂ ਰਹਿਣਗੀਆਂ।
ਉਸ ਮਗਰੋਂ ਮੁੜ ਸਮੀਖਿਆ ਕਰਕੇ ਫੈਸਲਾ ਲਿਆ ਜਾਵੇਗਾ। ਨਵੀਆਂ ਛੋਟਾਂ ਅਨੁਸਾਰ ਪੰਜਾਬ ਵਿਚ ਰਾਤ ਦਾ ਕਰਫਿਊ ਰਾਤ ਅੱਠ ਵਜੇ ਤੋਂ ਸਵੇਰ ਦੇ ਪੰਜ ਵਜੇ ਤੱਕ ਅਤੇ ਵੀਕਐਂਡ ਕਰਫਿਊ ਸ਼ਨਿਚਰਵਾਰ ਨੂੰ ਰਾਤ ਅੱਠ ਵਜੇ ਤੋਂ ਸੋਮਵਾਰ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ ਜਦਕਿ ਛੋਟ ਵਾਲੀਆਂ ਗਤੀਵਿਧੀਆਂ ਸਮੇਤ ਜ਼ਰੂਰੀ ਵਸਤਾਂ ਦੀਆਂ ਗਤੀਵਿਧੀਆਂ ਨੂੰ ਕਰਫਿਊ ਬੰਦਿਸ਼ਾਂ ਤੋਂ ਛੋਟ ਰਹੇਗੀ। ਮੁੱਖ ਮੰਤਰੀ ਨੇ ਕੋਵਿਡ ਦੀ ਤੀਜੀ ਲਹਿਰ ਦੇ ਟਾਕਰੇ ਲਈ ਤਿਆਰੀ ਵਜੋਂ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਇਕ ਦਿਨ ਵਿਚ ਕਰੀਬ 50,000 ਟੈਸਟਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਹਨ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …