Breaking News
Home / ਪੰਜਾਬ / ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਦੱਸਿਆ ਬੇਤੁਕਾ

ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਦੱਸਿਆ ਬੇਤੁਕਾ

ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਵਿਧਾਨ ਸਭਾ ਚੋਣਾਂ: ਅਸ਼ਵਨੀ ਸ਼ਰਮਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਕੀਤੇ ਚੋਣ ਗੱਠਜੋੜ ਨੂੰ ਪੰਜਾਬ ਭਾਜਪਾ ਨੇ ਬੇਮੇਲ ਤੇ ਬੇਤੁਕਾ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਿਆਸੀ ਵਿਚਾਰਧਾਰਾ ਆਪਸ ਵਿੱਚ ਮੇਲ ਨਹੀਂ ਖਾਂਦੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ‘ਤੇ ਵਿਧਾਨ ਸਭਾ ਚੋਣਾਂ ਲੜੇਗੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਵਿਚਾਲੇ ਪਹਿਲਾਂ ਵੀ ਸਿਆਸੀ ਗੱਠਜੋੜ ਹੋ ਚੁੱਕਾ ਹੈ, ਜੋ ਕੁਝ ਸਮੇਂ ਬਾਅਦ ਹੀ ਟੁੱਟ ਗਿਆ ਸੀ। ਸਾਬਕਾ ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਮਾਜਿਕ ਅਤੇ ਸੱਭਿਆਚਾਰਕ ਸਮਾਨਤਾ ਦਾ ਪ੍ਰਤੀਕ ਸੀ ਪਰ ਅਕਾਲੀਆਂ ਨੇ ਹੁਣ ਵੱਖਰਾ ਰਾਹ ਅਖ਼ਤਿਆਰ ਕਰ ਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਆਪਣੇ ਦਮ ‘ਤੇ 117 ਵਿਧਾਨ ਸਭਾ ਹਲਕਿਆਂ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਭਾਜਪਾ ਨਵੇਂ ਪੰਜਾਬ ਦੇ ਮਾਡਲ ਨਾਲ ਇਹ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਭਾਜਪਾ ਅਜਿਹਾ ਨਵਾਂ ਪੰਜਾਬ ਸਿਰਜੇਗੀ, ਜੋ ਭੈਅ ਮੁਕਤ ਹੋਵੇ, ਜਿੱਥੇ ਕਾਨੂੰਨ ਦਾ ਰਾਜ ਹੋਵੇ, ਜਿਸ ਵਿੱਚ ਲੋਕ ਬਿਨਾਂ ਡਰ-ਭੈਅ ਦੇ ਜੀਅ ਸਕਣ, ਜਿੱਥੇ ਬੱਚੀਆਂ ਨਾਲ ਜਬਰ-ਜਨਾਹ ਨਾ ਹੋਵੇ, ਕਿਸਾਨ, ਦੁਕਾਨਦਾਰ ਤੇ ਵਪਾਰੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ ਅਤੇ ਨਸ਼ਾ ਮੁਕਤ ਤੇ ਅਮਨ ਸ਼ਾਂਤੀ ਵਾਲਾ ਪੰਜਾਬ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਪੰਜਾਬ ਸਿਰਫ਼ ਭਾਜਪਾ ਹੀ ਬਣਾ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਵਾਰ ਭਾਜਪਾ ਨੂੰ ਮੌਕਾ ਦੇਣ ਦੀ ਅਪੀਲ ਕੀਤੀ।
ਰਵਨੀਤ ਸਿੰਘ ਬਿੱਟੂ ਨੂੰ ਐੱਸ.ਸੀ ਕਮਿਸ਼ਨ ਪੰਜਾਬ ਨੇ ਕੀਤਾ ਤਲਬ
ਚੰਡੀਗੜ੍ਹ : ਐੱਸ.ਸੀ ਕਮਿਸ਼ਨ ਪੰਜਾਬ ਨੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ‘ਚ ਪੇਸ਼ ਹੋਣ ਦੇ ਸੰਮਨ ਭੇਜੇ ਹਨ। ਲੰਘੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ, ਡਾ. ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਅਕਾਲੀ ਦਲ ਵਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਦਿੱਤੀਆਂ ਹਨ, ਜਿਸ ‘ਤੇ ਬਿੱਟੂ ਨੇ ਪ੍ਰਤੀਕਰਮ ਕੀਤਾ ਸੀ।

Check Also

ਕਾਂਗਰਸ ਦੇ ਕਲੇਸ਼ ਨੇ ਪੰਜਾਬ ਦਾ ਵੱਡਾ ਨੁਕਸਾਨ ਕੀਤਾ: ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ …