Breaking News
Home / ਭਾਰਤ / ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਖਹਿਰਾ ਅਤੇ ਇਹ ਦੋਵੇਂ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਦੀ ਮੌਜੂਦਗੀ ਵਿੱਚ 3 ਜੂਨ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

 

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …